ਐਤਵਾਰ ਨੂੰ ਇਸ ਖ਼ਾਸ ਵਿਧੀ ਨਾਲ ਕਰੋਗੇ ਸੂਰਜ ਦੇਵਤਾ ਦੀ ਪੂਜਾ ਤਾਂ ਨਹੀਂ ਹੋਵੇਗੀ ਪੈਸੇ ਦੀ ਘਾਟ

6/27/2021 12:38:12 PM

ਜਲੰਧਰ (ਬਿਊਰੋ) - ਸੂਰਜ ਹਨ੍ਹੇਰੇ ਨੂੰ ਦੂਰ ਕਰਕੇ ਸੰਸਾਰ ਨੂੰ ਰੌਸ਼ਨ ਕਰਨ ਵਾਲਾ ਦੇਵਤਾ ਹੈ। ਹਿੰਦੂ ਧਰਮ 'ਚ ਇਨ੍ਹਾਂ ਨੂੰ ਸੂਰਜ ਦੇਵ ਦਾ ਨਾਮ ਦਿੱਤਾ ਗਿਆ ਹੈ। ਧਾਰਮਿਕ ਵਿਸ਼ਵਾਸ ਅਨੁਸਾਰ ਸੂਰਜ ਦੇਵਤਾ ਦੀ ਰੋਜ਼ ਪੂਜਾ ਕਰਨ ਨਾਲ ਵਿਅਕਤੀ ਨੂੰ ਖੁਸ਼ਹਾਲੀ, ਮਾਨ-ਸਤਿਕਾਰ ਅਤੇ ਜਿੱਤ ਦੀ ਪ੍ਰਾਪਤੀ ਹੁੰਦੀ ਹੈ। ਰੋਜ਼ ਇਸ ਦੀ ਪੂਜਾ ਕਰਨ ਨਾਲ ਵਿਅਕਤੀ 'ਚ ਵਿਸ਼ਵਾਸ ਪੈਦਾ ਹੁੰਦਾ ਹੈ। ਸ਼ਾਸਤਰਾਂ ਮੁਤਾਬਕ ਐਤਵਾਰ ਵਾਲੇ ਦਿਨ ਖ਼ਾਸ-ਤੌਰ 'ਤੇ ਸੂਰਜ ਨਮਸਕਾਰ ਕਰਨਾ ਚਾਹੀਦਾ ਹੈ। ਐਤਵਾਰ ਵਾਲੇ ਦਿਨ ਸੂਰਜ ਪੂਜਾ ਕਰਨ ਤੋਂ ਬਾਅਦ ਕਈ ਤਰ੍ਹਾਂ ਦੇ ਉਪਾਅ ਕਰਨੇ ਚਾਹੀਦੇ ਹਨ, ਜੋ ਹਰੇਕ ਵਿਅਕਤੀ ਦੇ ਜੀਵਨ ਲਈ ਸ਼ੁੱਭ ਮੰਨੇ ਗਏ ਹਨ ਅਤੇ ਇਸ ਨਾਲ ਧਨ ਦੀ ਪ੍ਰਾਪਤੀ ਹੁੰਦੀ ਹੈ। ਸ਼ਾਸਤਰਾਂ ਮੁਤਾਬਕ ਐਤਵਾਰ ਵਾਲੇ ਦਿਨ ਸੂਰਜ ਪੂਜਾ, ਸੂਰਜ ਸਰੋਤ ਦਾ ਪਾਠ, ਸੂਰਜ ਮੰਤਰ ਦਾ ਜਾਪ ਕਰਨ ਨਾਲ ਬਹੁਤ ਸਾਰੇ ਲਾਭ ਹੁੰਦੇ ਹਨ।

ਸੂਰਜ ਗਾਯਤਰੀ : ਓਮ ਆਦਿਤਿਯ ਵਿਦਮਹੇ ਦਿਵਾਕਰਾਏ ਧੀਮਹਿ ਤਨ : ਸੂਰਜ : ਪ੍ਰਚੋਦਯਾਤ ।
ਸੂਰਜ ਜਪ ਮੰਤਰ : ਓਮ ਹ੍ਰਾਂ ਹ੍ਰੀਂ ਹ੍ਰੌਂ ਸ : ਸੂਰਜ ਨਮ :।

ਐਤਵਾਰ ਨੂੰ ਕਰੋ ਇਹ ਉਪਾਅ, ਹੋਣਗੇ ਕਈ ਫ਼ਾਇਦੇ

1. ਐਤਵਾਰ ਵਾਲੇ ਦਿਨ ਸੂਰਜ ਦੇਵਤਾ ਨੂੰ ਨਮਸਕਾਰ ਕਰਦੇ ਹੋਏ ਸਿਰ ਨੂੰ ਜ਼ਮੀਨ ਨੂੰ ਛੁਹਣ ਨਾਲ ਸਾਰੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ।
2. ਸੂਰਜ ਦੇਵ ਦੀ ਪੂਜਾ ਤੋਂ ਬਾਅਦ ਤਨ-ਮਨ ਦੀ ਸ਼ੁੱਧੀ ਲਈ ਪਰਿਕਰਮਾ ਕਰਨ ਨਾਲ ਸਾਰੇ ਰੋਗਾਂ ਤੋਂ ਮੁਕਤੀ ਮਿਲਦੀ ਹੈ।
3. ਐਤਵਾਰ ਨੂੰ ਸੂਰਜ ਦੀ ਲਾਲ ਫੁੱਲਾਂ ਜਾਂ ਸਫੈਦ ਫੁੱਲਾਂ ਨਾਲ ਪੂਜਾ, ਵਰਤ ਰੱਖਣ ਨਾਲ ਸੂਰਜ ਦੀ ਕਿਰਪਾ ਨਾਲ ਇਨਸਾਨ ਨੂੰ ਸ਼ੌਹਰਤ, ਸਫ਼ਲਤਾ ਅਤੇ ਸੁੱਖ ਦੀ ਪ੍ਰਾਪਤੀ ਹੁੰਦੀ ਹੈ।
4. ਸੂਰਜ ਦੇਵਤਾ ਦੀ ਰੋਜ਼ਾਨਾ ਪੂਜਾ ਕਰਨ ਨਾਲ ਵਿਅਕਤੀ ਨਿਡਰ ਅਤੇ ਮਜ਼ਬੂਤ ਬਣਦਾ ਹੈ।
5. ਸੂਰਜ ਵਿਅਕਤੀ ਦੇ ਮਨ 'ਚੋਂ ਹੰਕਾਰ, ਗੁੱਸਾ, ਲਾਲਚ ਅਤੇ ਗਲਤ ਵਿਚਾਰਾਂ ਨੂੰ ਖ਼ਤਮ ਕਰਦਾ ਹੈ।
6. ਸੂਰਜ ਦੇਵ ਕੋਲੋ ਰਹਿਮਤ ਦੀ ਕਾਮਨਾ ਕਰੋ ਅਤੇ ਆਪਣੇ ਮੱਥੇ 'ਤੇ ਲਾਲ ਚੰਦਨ ਦਾ ਟਿੱਕਾ ਲਗਾਓ।


Aarti dhillon

Content Editor Aarti dhillon