ਜਲੰਧਰ ਜ਼ਿਲ੍ਹੇ ’ਚ ਮੁੜ ਡਰਾਉਣ ਲੱਗਾ ‘ਕੋਰੋਨਾ’, 16 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

06/13/2022 6:39:23 PM

ਜਲੰਧਰ (ਰੱਤਾ) : ਜ਼ਿਲ੍ਹਾ ਜਲੰਧਰ ’ਚ ਕੋਰੋਨਾ ਕੇਸਾਂ ’ਚ ਮੁੜ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 16 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਤਕਰੀਬਨ 3 ਮਹੀਨਿਆਂ ਬਾਅਦ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਕਿਸੇ ਵੀ ਹੋਰ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਨਹੀਂ ਆਈ ਸੀ।

ਇਹ ਵੀ ਪੜ੍ਹੋ : ਲੁਟੇਰਿਆਂ ’ਚ ਨਹੀਂ ਰਿਹਾ ਖ਼ਾਕੀ ਦਾ ਖ਼ੌਫ਼, ਲੁੱਟ-ਖੋਹ ਦੌਰਾਨ ਪੰਜਾਬ ਪੁਲਸ ਦੇ ASI ਨੂੰ ਮਾਰੀ ਗੋਲ਼ੀ

ਦੱਸ ਦੇਈਏ ਕਿ ਕੋਰੋਨਾ ਨਾਲ ਮਰਨ ਵਾਲਿਆਂ ਦਾ ਸਿਲਸਿਲਾ 4 ਮਾਰਚ ਨੂੰ ਰੁਕ ਗਿਆ ਸੀ ਪਰ ਹੁਣ ਫਿਰ 12 ਜੂਨ ਨੂੰ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ ਹੋ ਗਈ। ਇਸ ਦੇ ਨਾਲ ਜ਼ਿਲ੍ਹੇ ’ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1579 ਹੋ ਗਈ। ਸ਼ਨੀਵਾਰ ਨੂੰ ਜ਼ਿਲ੍ਹੇ ’ਚ 7 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਦੇਸ਼ ’ਚ ਇਕ ਵਾਰ ਫਿਰ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੀ ਚੌਕਸ ਹੋ ਗਈ ਹੈ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਭੀੜ ਵਾਲੀਆਂ ਥਾਵਾਂ ਅਤੇ ਖਾਸ ਕਰਕੇ ਬੰਦ ਥਾਵਾਂ ’ਤੇ ਮਾਸਕ ਪਹਿਨਣਾ ਯਕੀਨੀ ਬਣਾਉਣ।


Manoj

Content Editor

Related News