‘ਕਿਸਾਨਾਂ ਨੇ ਪਰਾਲੀ ਸਾੜੇ ਬਗੈਰ 5200 ਹੈਕਟੇਅਰ ’ਚ ਕੀਤੀ ਕਣਕ ਦੀ ਸਿੱਧੀ ਬੀਜਾਈ’

12/09/2018 2:13:14 AM

ਹੁਸ਼ਿਆਰਪੁਰ, (ਘੁੰਮਣ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਹੁਣ ਤੱਕ ਮੰਡੀਆਂ ਵਿਚ ਪੁੱਜਾ ਸਾਰਾ ਝੋਨਾ 100 ਫੀਸਦੀ ਖਰੀਦ ਲਿਆ ਗਿਆ ਹੈ। ਇਸ ਤੋਂ ਇਲਾਵਾ 100 ਫੀਸਦੀ ਚੁਕਣਾ ਵੀ ਯਕੀਨੀ ਬਣਾ ਲਿਅਾ ਗਿਅਾ ਹੈ। ਉਨ੍ਹਾਂ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਝੋਨੇ ਦੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੇ ਪਰਾਲੀ ਨੂੰ ਬਿਨਾਂ ਅੱਗ ਲਾਏ 5200 ਹੈਕਟੇਅਰ ਵਿਚ ਕਣਕ ਦੀ ਸਿੱਧੀ ਬੀਜਾਈ ਕੀਤੀ ਹੈ। ਪਿਛਲੇ ਸਾਲ ਨਾਲੋਂ ਇਸ ਸਾਲ ਕਰੀਬ 63 ਫੀਸਦੀ ਘੱਟ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਏ ਹਨ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲੇ ਦੀਆਂ 62 ਮੰਡੀਆਂ ਵਿਚ ਪੁੱਜੇ 398222 ਮੀਟਰਕ ਟਨ ਝੋਨੇ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 100 ਫੀਸਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਵਿਚੋਂ ਪਨਗਰੇਨ ਵੱਲੋਂ 124354, ਮਾਰਕਫੈੱਡ ਵੱਲੋਂ 73745, ਪਨਸਪ ਵੱਲੋਂ 66237, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 37640, ਪੰਜਾਬ ਐਗਰੋ ਵੱਲੋਂ 38466, ਐੱਫ. ਸੀ. ਆਈ. ਵੱਲੋਂ 52872 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 4908 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਨਿਰਦੇਸ਼ਾਂ ’ਤੇ ਸਮੇਂ-ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ, ਜਿਸ ਸਦਕਾ 98 ਫੀਸਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ  ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ  ਕਰਨ ਲਈ  ਮੁਹਿੰਮ  ਚਲਾਈ  ਗਈ  ਸੀ, ਜਿਸ ਵਿਚ ਜ਼ਿਲੇ ਦੇ ਕਿਸਾਨਾਂ ਨੇ ਪੂਰਾ ਸਹਿਯੋਗ ਦੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਣ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ। ਪਰਾਲੀ ਦਾ ਖੇਤ ਵਿਚ ਹੀ ਪ੍ਰਬੰਧਨ ਕਰਨ ਲਈ ਜ਼ਿਲੇ ਵਿਚ ਕਿਸਾਨਾਂ ਨੂੰ 552 ਆਧੁਨਿਕ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਏ ਗਏ ਸਨ, ਜਿਸ ਸਦਕਾ ਜ਼ਿਲੇ ਵਿਚ 5200 ਹੈਕਟੇਅਰ ਰਕਬੇ ਵਿਚ ਕਣਕ ਦੀ ਸਿੱਧੀ ਬੀਜਾਈ ਕੀਤੀ ਗਈ ਹੈ। 1387 ਪਿੰਡਾਂ ਵਿਚ ਝੋਨੇ ਦੀ ਪਰਾਲੀ ਸਾਡ਼ਨ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ।


Related News