ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ ਵਿਖਾਉਣ ਵਾਲੇ ਬਦਮਾਸ਼ਾਂ 'ਚੋਂ ਇਕ ਗ੍ਰਿਫ਼ਤ
Friday, Sep 11, 2026 - 06:04 PM (IST)
ਜਲੰਧਰ (ਸ. ਹ.)- ਕੁਝ ਦਿਨ ਪਹਿਲਾਂ ਅਰਬਨ ਅਸਟੇਟ ਫੇਜ਼-2 ਵਿਚ ਸਥਿਤ ਪੇਡ੍ਰਿਨੋ ਰੈਸਟੋਰੈਂਟ ਵਿਚ ਸੀ. ਆਈ. ਏ. ਸਟਾਫ਼ ਦੇ ਫਰਜ਼ੀ ਮੁਲਾਜ਼ਮ ਬਣ ਕੇ ਰੈਸਟੋਰੈਂਟ ਦੇ ਮਾਲਕ ਨੂੰ ਡਰਾਉਣ, ਧਮਕਾਉਣ, ਗਾਲੀ-ਗਲੋਚ ਕਰਨ ਅਤੇ ਪਿਸਤੌਲ ਵਿਖਾਉਣ ਦੇ ਮਾਮਲੇ ਵਿਚ ਪੁਲਸ ਨੇ ਦੋਵਾਂ ਮੁਲਜ਼ਮਾਂ ਦੀ ਪਛਾਣ ਤੋਂ ਬਾਅਦ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਹਾਲਾਂਕਿ ਦੂਜਾ ਮੁਲਜ਼ਮ ਵੀ ਫਰਾਰ ਹੈ ਪਰ ਉਹ ਪੁਲਸ ਨੂੰ ਪਹਿਲਾਂ ਤੋਂ ਵਾਂਟੇਡ ਸੀ। ਗ੍ਰਿਫ਼ਤਾਰ ਮੁਲਜ਼ਮ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਨਹੀਂ ਕੀਤੀ।
ਇਹ ਵੀ ਪੜ੍ਹੋ: ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ
ਜਾਣਕਾਰੀ ਮੁਤਾਬਕ ਕੇਸ ਦਰਜ ਕਰਨ ਤੋਂ ਬਾਅਦ ਮੁਲਜ਼ਮਾਂ ਦੀ ਪਛਾਣ ਲਈ ਸੀ. ਆਈ. ਏ. ਸਟਾਫ਼ ਦੀਆਂ ਟੀਮਾਂ ਅਤੇ ਥਾਣਾ ਨੰਬਰ 7 ਦੀ ਪੁਲਸ ਜਾਂਚ ਵਿਚ ਜੁਟੀ ਸੀ। ਮਲਟੀਪਲ ਸੋਰਸਿਜ਼ ਨਾਲ ਪੁਲਸ ਨੇ ਦੋਵਾਂ ਦੀ ਪਛਾਣ ਕਰ ਕੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਦੂਜੇ ਮੁਲਜ਼ਮ ਦਾ ਨਾਂ ਸ਼ੁਭਮ ਹੈ, ਜੋ ਟਾਂਡਾ ਦਾ ਰਹਿਣ ਵਾਲਾ ਹੈ ਅਤੇ ਇਕ ਕੇਸ ਵਿਚ ਪੀ. ਓ. ਵੀ ਹੈ। ਉਸ ਦੀ ਭਾਲ ਵਿਚ ਵੀ ਪੁਲਸ ਰੇਡ ਕਰ ਰਹੀ ਹੈ। ਓਧਰ ਥਾਣਾ ਨੰਬਰ 7 ਦੇ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਹਾਲੇ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਇਸ ਨੂੰ ਲੈ ਕੇ ਖ਼ੁਲਾਸਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
