ਅਹੀਆਪੁਰ ਵਿਖੇ 1,57,500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ

Wednesday, Oct 30, 2024 - 12:27 PM (IST)

ਅਹੀਆਪੁਰ ਵਿਖੇ 1,57,500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਅਹੀਆਪੁਰ ਨੇੜੇ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਦੇ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਥਾਣੇਦਾਰ ਲੋਕ ਰਾਮ ਦੀ ਟੀਮ ਜਦੋਂ ਸਰਕਾਰੀ ਸਕੂਲ ਨੇੜੇ ਗਸ਼ਤ ਕਰ ਰਹੀ ਸੀ ਤਾਂ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਸਤਨਾਮ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਅਹੀਆਪੁਰ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਅਤੇ ਹੁਣ ਵੀ ਅਹੀਆਪੁਰ ਮੂਨਕਾਂ ਰੋਡ ’ਤੇ ਸੜਕ ਕਿਨਾਰੇ ਕੈਨ ਰੱਖ ਕੇ ਸ਼ਰਾਬ ਵੇਚ ਰਿਹਾ ਹੈ।

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, ਪਿਤਾ ਜਤਿੰਦਰਪਾਲ ਢਿੱਲੋਂ ਨੇ ਖੋਲ੍ਹੇ ਵੱਡੇ ਰਾਜ਼

ਸੂਚਨਾ ਦੇ ਆਧਾਰ ’ਤੇ ਪੁਲਸ ਨੇ ਜਦੋਂ ਮੌਕੇ ’ਤੇ ਛਾਪੇਮਾਰੀ ਕੀਤੀ ਤਾਂ ਉਕਤ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਸੜਕ ਕਿਨਾਰੇ ਸਰਕੰਡਿਆ ਵਿਚ ਕੈਨਾਂ ਵਿਚ ਭਰ ਕੇ ਰੱਖੀ 1 ਲੱਖ 57 ਹਜ਼ਾਰ 500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਇਹ ਮੁਲਾਜ਼ਮ ਦੋ ਦਿਨਾਂ ਦੀ ਛੁੱਟੀ 'ਤੇ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News