ਬੰਗਾ ਵਿਖੇ ਦੇਸੀ ਪਿਸਤੌਲ ਸਮੇਤ 1 ਮੁਲਜ਼ਮ ਗ੍ਰਿਫ਼ਤਾਰ
Monday, Aug 14, 2023 - 02:20 PM (IST)

ਬੰਗਾ (ਚਮਨ ਲਾਲ/ਰਾਕੇਸ਼ ਅਰੋੜਾ)- ਥਾਣਾ ਸਿਟੀ ਬੰਗਾ ਪੁਲਸ ਦੁਆਰਾ ਬਿਨਾਂ ਰੋਂਦ ਤੋਂ ਇਕ ਦੇਸੀ ਪਿਸਤੌਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਥਾਣਾ ਸਿਟੀ ਦੇ ਐੱਸ. ਐੱਚ. ਓ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਐੱਸ. ਆਈ. ਨਰਿੰਦਰ ਸਿੰਘ ਇੰਚਾਰਜ ਕਾਊਂਟਰ ਇੰਟੈਂਲੀਜੈਸੀ ਪੰਜਾਬ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਦਾ ਫੋਨ ਆਇਆ ਅਤੇ ਉਨ੍ਹਾਂ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਏ. ਐੱਸ. ਆਈ. ਹਰਮੇਸ਼ ਲਾਲ, ਏ. ਐੱਸ. ਆਈ. ਕਸ਼ਮੀਰੀ ਲਾਲ ਅਤੇ ਸੀਨੀਅਰ ਕਾਂਸਟੇਬਲ ਲਖਵਿੰਦਰ ਸਿੰਘ 15 ਅਗਸਤ ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦੇ ਹੋਏ ਜਰਨਲ ਚੈਕਿੰਗ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਵਿੱਚ ਹੱਪੋਵਾਲ ਪੁਲੀ ’ਤੇ ਮੌਜੂਦ ਹਨ।
ਇਹ ਵੀ ਪੜ੍ਹੋ- ਹੈਵਾਨ ਬਣਿਆ ਪਿਓ, ਧੀ ਨੂੰ ਕਰੰਟ ਲਗਾ ਕੇ ਕੀਤਾ ਜਬਰ-ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਕਿਸੇ ਮੁੱਖਬਰ ਖ਼ਾਸ ਨੇ ਇਤਲਾਹ ਦਿੱਤੀ ਹੈ ਕਿ ਅਭਿਸ਼ੇਕ ਉਰਫ਼ ਭੋਲੂ ਪੁੱਤਰ ਮੋਹਨ ਲਾਲ ਨਿਵਾਸੀ ਪਿੰਡ ਖਾੜਕੂਵਾਲ ਥਾਣਾ ਅੋੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਜੋਕਿ ਨਾਜਾਇਜ਼ ਅਸਲਾ ਲੈ ਕੇ ਆ ਰਿਹਾ ਹੈ। ਜੇਕਰ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਵੇ ਤਾਂ ਉਕਤ ਵਿਅਕਤੀ ਨੂੰ ਕਾਬੂ ਆ ਸਕਦਾ ਹੈ। ਮੁਖਬਰ ’ਤੇ ਯਕੀਨ ਕਰਦੇ ਜਦੋਂ ਦੱਸੇ ਟਿਕਾਣੇ ’ਤੇ ਐੱਸ. ਆਈ .ਵਰਿੰਦਰ ਕੁਮਾਰ ਅਤੇ ਹੋਰ ਪੁਲਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਚੈਕਿੰਗ ਕੀਤੀ ਤਾਂ ਪਿੰਡ ਬਾਹੜੋਵਾਲ ਸਾਈਡ ਵੱਲੋਂ ਸੂਆ ਪੁਲ ਨਹਿਰ ਦੇ ਨਾਲ ਨਾਲ ਇਕ ਮੌਨਾ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ, ਜਿਸ ਨੂੰ ਟਾਰਚ ਦੀ ਰੋਸ਼ਨੀ ਅਤੇ ਉੱਚੀ ਆਵਾਜ਼ ਮਾਰ ਕੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਘਬਰਾ ਗਿਆ ਅਤੇ ਤੇਜ਼ੀ ਨਾਲ ਪਿੱਛੇ ਨੂੰ ਮੁੜ ਗਿਆ, ਜਿਸ ਨੂੰ ਬਹੁਤ ਹੀ ਚੁਸਤੀ ਨਾਲ ਕਾਬੂ ਕੀਤਾ।
ਉਨ੍ਹਾਂ ਦੱਸਿਆ ਕਿ ਪੁੱਛ ਪੜਤਾਲ ’ਤੇ ਉਸ ਨੇ ਆਪਣਾ ਨਾਮ ਅਭਿਸ਼ੇਕ ਉਰਫ਼ ਭੋਲੂ ਪੁੱਤਰ ਮੋਹਨ ਲਾਲ ਨਿਵਾਸੀ ਪਿੰਡ ਖਾੜਕੂਵਾਲ ਥਾਣਾ ਅੋੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ। ਜਦੋਂ ਉਸ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ ਜੇਬ ਵਿੱਚੋ ਇਕ ਦੇਸੀ ਪਿਸਤੌਲ ਬਰਾਮਦ ਹੋਇਆ ਅਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ, ਜਿਸ ਨੂੰ ਜਾਂਚ ਉਪੰਰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਰੋਪੜ 'ਚ ਵੱਡੀ ਵਾਰਦਾਤ: ਬੇਸਹਾਰਾ ਗਾਂ ਨੂੰ ਲੈ ਕੇ ਹੋਏ ਝਗੜੇ ਦੌਰਾਨ ਵਿਅਕਤੀ ਦਾ ਸੂਏ ਮਾਰ ਕੇ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ