ਨਸ਼ੇ ਵਾਲੇ ਪਾਊਡਰ ਸਣੇ 1 ਮੁਲਜ਼ਮ ਆਇਆ ਪੁਲਸ ਅੜਿੱਕੇ
Sunday, Sep 03, 2023 - 01:56 PM (IST)

ਟਾਂਡਾ ਉੜਮੁੜ (ਪੰਡਿਤ, ਮੋਮੀ, ਗੁਪਤਾ,ਜਸਵਿੰਦਰ)- ਜਾਜਾ ਝਾਂਵਾਂ ਰੋਡ 'ਤੇ ਪੁਲਸ ਟੀਮ ਨੇ 1 ਵਿਅਕਤੀ ਨੂੰ ਨਸ਼ੇ ਵਾਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਆਈ. ਗੁਰਵਿੰਦਰ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ। ਕਾਬੂ ਆਏ ਮੁਲਜ਼ਮ ਦੀ ਪਛਾਣ ਪੰਨੂ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਜਾਜਾ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ- ਘਰ 'ਚ ਦਾਖ਼ਲ ਹੋਏ ਮੁੰਡਾ-ਕੁੜੀ ਨੂੰ ਵੇਖ ਲੋਕਾਂ ਨੇ ਬੁਲਾਈ ਪੁਲਸ, ਬਾਅਦ 'ਚ ਹੈਰਾਨ ਕਰਦਾ ਨਿਕਲਿਆ ਪੂਰਾ ਮਾਮਲਾ
ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ਵਿੱਚੋ 547 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ। ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਹੋਰ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਗੋਰਾਇਆ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਸਣੇ 3 ਵਾਹਨਾਂ ਨੂੰ ਲੱਗੀ ਭਿਆਨਕ ਅੱਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ