ਹੈਰੋਇਨ ਅਤੇ 1.50 ਲੱਖ ਡਰੱਗ ਮਨੀ ਸਮੇਤ 1 ਮੁਲਜ਼ਮ ਗ੍ਰਿਫ਼ਤਾਰ
Wednesday, Oct 08, 2025 - 06:08 PM (IST)

ਜਲੰਧਰ (ਮਹੇਸ਼, ਪੰਕਜ, ਕੁੰਦਨ)- ਪੁਲਸ ਕਮਿਸ਼ਨਰ ਜਲੰਧਰ ਧੰਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਕਰਾਈਮ ਬ੍ਰਾਂਚ ਕਮਿਸ਼ਨਰੇਟ ਜਲੰਧਰ ਦੀ ਟੀਮ ਨੇ 01 ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇੰਨ ਸਮੇਤ 1.50 ਲੱਖ ਰੁਪਏ ਡਰੱਗ ਮਨੀ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਸਬੰਧੀ ਪੜ੍ਹੋ ਵੱਡੀ ਅਪਡੇਟ! ਹੁਣ ਠੰਡ ਵਿਖਾਏਗੀ ਆਪਣਾ ਜ਼ੋਰ, ਜਾਣੋ ਅਗਲੇ ਦਿਨਾਂ ਦਾ ਹਾਲ
ਵੇਰਵਾ ਸਾਂਝਾ ਕਰਦੇ ਪੁਲਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਕ੍ਰਾਈਮ ਬਰਾਂਚ ਦੀ ਪੁਲਸ ਟੀਮ ਵੱਲੋਂ ਦੌਰਾਨੇ ਗਸ਼ਤ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜੋਇਲ ਕਲਿਆਣ ਪੁੱਤਰ ਜੀਵਨ ਕਲਿਆਣ ਵਾਸੀ ਪਿੰਡ ਸਰਾਏ ਖਾਸ ਹਾਲ ਵਾਸੀ ਮਕਾਨ ਨੰਬਰ 508 ਨਿਊ ਅੰਮ੍ਰਿਤ ਵਿਹਾਰ ਜਲੰਧਰ ਹੋਈ ਹੈ। ਪੁਲਸ ਵੱਲੋਂ ਉਕਤ ਮੁਲਜ਼ਮ ਦੇ ਕਬਜ਼ੇ ਵਿੱਚੋਂ 20 ਗ੍ਰਾਮ ਹੈਰੋਇੰਨ ਅਤੇ 1,50,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਦੋਸ਼ੀ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਡਿਵੀਜ਼ਨ ਨੰਬਰ 5 ਕਮਿਸ਼ਨਰੇਟ ਜਲੰਧਰ ਦਰਜ ਕੀਤਾ ਗਿਆ ਹੈ। ਦੋਸ਼ੀ ਦਾ 2 ਦਿਨਾਂ ਦਾ ਪੁਲਸ ਰਿਮਾਂਡ ਹਾਲਿਸ ਕੀਤਾ ਗਿਆ ਹੈ ਤਾਂ ਜੋ ਉਸ ਦੇ ਸੰਬੰਧਤ ਫਾਰਵਰਡ ਅਤੇ ਬੈਕਵਰਡ ਲਿੰਕ ਦਾ ਪਤਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ, ਦੋ ਮਹੀਨੇ ਪਹਿਲਾਂ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8