ਟਾਂਡਾ ਵਿਖੇ ਅਫੀਮ ਸਮੇਤ 1 ਮੁਲਜ਼ਮ ਆਇਆ ਪੁਲਸ ਅੜਿੱਕੇ

Monday, Jan 09, 2023 - 12:08 PM (IST)

ਟਾਂਡਾ ਵਿਖੇ ਅਫੀਮ ਸਮੇਤ 1 ਮੁਲਜ਼ਮ ਆਇਆ ਪੁਲਸ ਅੜਿੱਕੇ

ਟਾਂਡਾ ਉੜਮੁੜ (ਪੰਡਿਤ, ਮੋਮੀ, ਜਸਵਿੰਦਰ, ਕੁਲਦੀਸ਼)- ਟਾਂਡਾ ਪੁਲਸ ਨੇ ਬਿਆਸ ਦਰਿਆ ਰੜਾ ਪੁਲ ਹਾਈਟੈੱਕ ਨਾਕੇ ਇਕ ਮੋਟਰਸਾਈਕਲ ਸਵਾਰ ਨੂੰ ਅਫੀਮ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਅਤੇ ਡੀ. ਐੱਸ. ਪੀ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਪਤੀ ਨੂੰ ਤਲਾਕ ਦੇ ਕੇ ਆਸ਼ਿਕ ਨਾਲ ਕਰਵਾਇਆ ਵਿਆਹ, ਫਿਰ ਇਕ ਸਾਲ ਮਗਰੋਂ ਉਸ ਨੂੰ ਵੀ ਛੱਡ ਕੇ ਚਾੜ੍ਹ 'ਤਾ ਇਹ ਚੰਨ੍ਹ

ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਆਏ ਮੁਲਜ਼ਮ ਦੀ ਪਛਾਣ ਦਲੇਰ ਸਿੰਘ ਪੁੱਤਰ ਦਲਵੀਰ ਸਿੰਘ ਵਾਸੀ ਮਾੜੀ ਬੁੱਚੀਆਂ (ਸ੍ਰੀ ਹਰਗੋਬਿੰਦਪੁਰ) ਦੇ ਰੂਪ ਵਿਚ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਪੁਲਸ ਦੀ ਟੀਮ ਨੇ ਵਾਹਨਾਂ ਦੀ ਚੈੱਕਿੰਗ ਲਈ ਨਾਕਾਬੰਦੀ ਦੌਰਾਨ ਦਲੇਰ ਸਿੰਘ ਨੂੰ ਰੋਕ ਕੇ ਉਸ ਦੇ ਮੋਟਰਸਾਈਕਲ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 130 ਗ੍ਰਾਮ ਅਫੀਮ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਚੰਗੇ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News