2 ਡਰੱਮ ਲਾਹਣ ਸਮੇਤ 1 ਵਿਅਕਤੀ ਗ੍ਰਿਫ਼ਤਾਰ
Friday, Mar 14, 2025 - 04:42 PM (IST)

ਮਹਿਤਪੁਰ (ਚੋਪੜਾ)-ਮਹਿਤਪੁਰ ਪੁਲਸ ਦੇ ਮੁਖੀ ਇੰਸਪੈਕਟਰ ਸਿਕੰਦਰ ਸਿੰਘ ਦੀ ਪੁਲਸ ਵੱਲੋਂ ਕਾਸੋ ਆਪ੍ਰੇਸ਼ਨ ਦੌਰਾਨ ਪਿੰਡ ਗੋਸੂਵਾਲ ਵਿਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਲਾਹਣ ਦੇ ਦੋ ਡਰੱਮ, ਜਿਸ ਦਾ ਵਜ਼ਨ 300 ਕਿਲੋਗ੍ਰਾਮ ਬਰਾਮਦ ਕੀਤੀ ਅਤੇ ਮੁਲਜ਼ਮ ਮਨਜੀਤ ਸਿੰਘ ਉਰਫ਼ ਸ਼ਕਤੀਮਾਨ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਗੋਸੂਵਾਲ ਟਿੱਬਾ ਥਾਣਾ ਮਹਿਤਪੁਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਓਂਕਾਰ ਸਿੰਘ ਬਰਾੜ ਡੀ. ਐੱਸ. ਪੀ. ਸਬ ਡਿਵੀਜ਼ਨ ਸ਼ਾਹਕੋਟ ਨੇ ਦੱਸਿਆ ਕਿ ਮਹਿਤਪੁਰ ਇਲਾਕੇ ਵਿਚ ਥਾਣਾ ਮਹਿਤਪੁਰ ਦੀ ਪੁਲਸ ਵੱਲੋਂ ਫੜੇ ਗਏ ਮੁਲਜ਼ਮ ਮਨਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਸ਼ਰਾਬ ਦੇ ਮੁਕੱਦਮੇ ਦਰਜ ਹਨ, ਜਿਸ ਤੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਸਿਵਲ ਹਲਪਤਾਲ 'ਚ ਪਈਆਂ ਭਾਜੜਾਂ, ਬਾਥਰੂਮ ’ਚੋਂ ਮਿਲਿਆ ਅਜਿਹਾ ਕਿ ਵੇਖ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e