ਨਾਜਾਇਜ਼ ਸ਼ਰਾਬ ਸਣੇ  1 ਗ੍ਰਿਫਤਾਰ

11/13/2018 3:29:26 AM

ਨਵਾਂਸ਼ਹਿਰ,   (ਤ੍ਰਿਪਾਠੀ)-  ਥਾਣਾ ਸਦਰ ਬੰਗਾ ਦੀ ਪੁਲਸ ਨੇ 9 ਹਜ਼ਾਰ ਐੱਮ.ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
 ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨ ਗਸ਼ਤ  ਪਿੰਡ ਭਰੋਮਜਾਰਾ ਵੱਲ ਜਾ ਰਹੀ ਸੀ ਕਿ ਪੁਲਸ ਦੇ ਮੁਖਬਰ ਖਾਸ  ਨੇ ਜਾਣਕਾਰੀ ਦਿੱਤੀ ਕਿ 1 ਵਿਅਕਤੀ ਚੰਡੀਗਡ਼੍ਹ ਤੋਂ ਸ਼ਰਾਬ ਲਿਆ ਕੇ ਵੇਚਦਾ ਹੈ ਤੇ ਅੱਜ ਵੀ ਉਹ ਸ਼ਰਾਬ ਨੂੰ ਪਲਾਸਟਿਕ ਦੇ ਥੈਲੇ ਵਿਚ ਪਾ ਕੇ ਪਿੰਡ ਭਰੋਮਜਾਰਾ ਤੋਂ ਭੁੱਖਡ਼ੀ ਵੱਲ ਜਾ ਰਿਹਾ ਹੈ। ਏ.ਐੱਸ.ਆਈ. ਨੇ ਦੱਸਿਆ ਕਿ ਉਕਤ ਸੂਚਨਾ ਦੇ ਅਾਧਾਰ ’ਤੇ ਕਾਰਵਾਈ ਕਰਦੇ ਹੋਏ ਕ੍ਰਿਸ਼ਨ ਲਾਲ ਪੁੱਤਰ ਫੂਲ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ  9 ਹਜ਼ਾਰ ਐੱਮ.ਐੱਲ. (12 ਬੋਤਲਾਂ) ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਦੇ ਖਿਲਾਫ਼ ਆਬਕਾਰੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।