ਨਸ਼ੇ ਵਾਲੇ ਕੈਪਸੂਲਾਂ ਸਮੇਤ 1 ਕਾਬੂ

Saturday, Jun 29, 2019 - 05:43 AM (IST)

ਨਸ਼ੇ ਵਾਲੇ ਕੈਪਸੂਲਾਂ ਸਮੇਤ 1 ਕਾਬੂ

ਟਾਂਡਾ ਉਡ਼ਮੁਡ਼, (ਪੰਡਿਤ)- ਟਾਂਡਾ ਪੁਲਸ ਨੇ ਸੀ. ਆਈ. ਏ. ਸਟਾਫ ਦਸੂਹਾ ਟੀਮ ਦੀ ਮਦਦ ਨਾਲ ਬਿਜਲੀ ਘਰ ਚੋਂਕ ਟਾਂਡਾ ਨਜ਼ਦੀਕ ਇਕ ਕਾਰ ਸਵਾਰ ਨੂੰ ਭਾਰੀ ਮਾਤਰਾ ਵਿਚ ਨਸ਼ੇ ਵਾਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਰਨਦੇਸ਼ ਕੁਮਾਰ ਪੁੱਤਰ ਜੋਗਿੰਦਰ ਪਾਲ ਨਿਵਾਸੀ ਬਾਲਾ ਕੁੱਲੀਆਂ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਟਾਂਡਾ ਪੁਲਸ ਅਤੇ ਸੀ. ਆਈ. ਏ. ਸਟਾਫ ਦਸੂਹਾ ਟੀਮ ਹਾਈਵੇ ’ਤੇ ਚੈਂਕਿੰਗ ਕਰ ਰਹੀ ਸੀ ਕਿ ਬਿਜਲੀ ਘਰ ਚੌਂਕ ਨਜ਼ਦੀਕ ਨਾਕਾਬੰਦੀ ਦੌਰਾਨ ਸਿਆਜ਼ ਕਾਰ ਸਵਾਰ ਉਕਤ ਮੁਲਜ਼ਮ ਨੂੰ ਜਦੋਂ ਪੁਲਸ ਟੀਮ ਦੇਖ ਫਰਾਰ ਹੋਣ ਦੇ ਫ਼ਿਰਾਕ ਵਿਚ ਸੀ ਤਾਂ ਪੁਲਸ ਟੀਮ ਨੇ ਉਸਨੂੰ ਕਾਬੂ ਕਰ ਕੇ ਜਦੋ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 13048 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ। ਪੁਲਸ ਨੇ ਉਕਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਕੋਲੋਂ ਕੈਪਸੂਲਾਂ ਦੀ ਸਪਲਾਈ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ ।


author

Bharat Thapa

Content Editor

Related News