ਤੇਜ਼ ਰਫ਼ਤਾਰ ਕਾਰ ਦੀ ਲਪੇਟ ''ਚ ਆਉਣ ਨਾਲ 1 ਦੀ ਮੌਤ, 1 ਜ਼ਖ਼ਮੀ

Saturday, Aug 31, 2024 - 05:38 PM (IST)

ਤੇਜ਼ ਰਫ਼ਤਾਰ ਕਾਰ ਦੀ ਲਪੇਟ ''ਚ ਆਉਣ ਨਾਲ 1 ਦੀ ਮੌਤ, 1 ਜ਼ਖ਼ਮੀ

ਨਵਾਂਸ਼ਹਿਰ (ਤ੍ਰਿਪਾਠੀ) - ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਲੇਖਾ ਸਿੰਘ ਪੁੱਤਰ ਬਸ਼ੀਰ ਸਿੰਘ ਵਾਸੀ ਟਿੰਡਵਾ ਥਾਣਾ ਸਦਰ ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਸਦਾ ਭਰਾ ਨਰੇਸ਼ ਏ.ਐੱਸ.ਏ., ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਘਰ ਦੀ ਦੇਖ-ਰੇਖ ਦਾ ਕੰਮ ਕਰਦਾ ਹੈ, ਜਿਸ ਨੂੰ ਮਿਲਣ ਲਈ ਉਹ ਨਵਾਂਸ਼ਹਿਰ ਆਇਆ ਹੋਇਆ ਸੀ।

ਇਹ ਵੀ ਪੜ੍ਹੋ ਵੱਡੀ ਵਾਰਦਾਤ: ਪਹਿਲਾ ਵਿਅਕਤੀ ਨੂੰ ਕੀਤਾ ਅਗਵਾ, ਫਿਰ ਚਲਦੀ ਕਾਰ 'ਚ ਕਰ 'ਤਾ ਕਤਲ

ਉਸ ਨੇ ਦੱਸਿਆ ਕਿ ਰਾਤ ਦਾ ਖਾਣਾ ਖਾਣ ਤੋਂ ਬਾਅਦ ਉਹ ਆਪਣੇ ਭਰਾਵਾਂ ਨਰੇਸ਼, ਸੌਰਵ ਅਤੇ ਰਾਜੀਵ ਰਾਮ ਨਾਲ ਦੇਰ ਰਾਤ 10 ਵਜੇ ਬਰਨਾਲਾ ਰੋਡ ਵੱਲ ਜਾ ਰਿਹਾ ਸੀ। ਜਦੋਂ ਉਹ ਹੋਟਲ ਸਿਲਵਰ ਲੀਫ ਨੇੜੇ ਪਹੁੰਚਿਆ ਤਾਂ ਨਵਾਂਸ਼ਹਿਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਭਰਾ ਨਰੇਸ਼ ਸਿੰਘ ਅਤੇ ਸੌਰਵ ਨੂੰ ਲਾਪਰਵਾਹੀ ਨਾਲ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਸਦੇ ਭਰਾ ਨਰੇਸ਼ ਅਤੇ ਸੌਰਵ ਨੂੰ ਗੰਭੀਰ ਸੱਟਾਂ ਲੱਗੀਆਂ, ਜਦਕਿ ਕਾਰ ਚਾਲਕ ਬਿਨਾਂ ਰੁਕੇ ਕਾਰ ਭਜਾ ਕੇ ਲੈ ਗਿਆ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਬੰਦ ਘਰ 'ਚੋਂ ਖੂਨ ਨਾਲ ਲੱਖਪੱਥ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਉੱਡੇ ਪਰਿਵਾਰ ਦੇ ਹੋਸ਼

ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੇ ਭਰਾ ਨਰੇਸ਼ ਦੀ ਮੌਤ ਹੋ ਗਈ। ਉਕਤ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਵੱਡੀ ਵਾਰਦਾਤ : ਵਿਆਹ ਲਈ ਧੀ ਦੇ ਆਸ਼ਕ ਨੂੰ ਫੋਨ ਕਰਕੇ ਬੁਲਾਇਆ ਘਰ, ਫਿਰ ਕਰ ਦਿੱਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News