ਮਾਹਿਲਪੁਰ ਵਿਖੇ ਸੜਕ ਹਾਦਸੇ ’ਚ 1 ਦੀ ਮੌਤ, 1 ਗੰਭੀਰ ਜ਼ਖ਼ਮੀ
Wednesday, Jan 25, 2023 - 12:22 PM (IST)

ਮਾਹਿਲਪੁਰ (ਅਗਨੀਹੋਤਰੀ)- ਬਿਸਤ ਦੁਆਬਾ ਨਹਿਰ ਦੇ ਕਿਨਾਰੇ ਬਲਾਕ ਮਾਹਿਲਪੁਰ ਦੇ ਪਿੰਡ ਭਾਣਾ ਦੇ ਨਜ਼ਦੀਕ ਇਕ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ | ਹਾਦਸਾ ਇੰਨਾ ਭਿਆਨਕ ਹੋਇਆ ਕਿ ਮੋਟਰਸਾਈਕਲ ਸਵਾਰ ਗੱਡੀ ਨਾਲ ਦੂਰ ਤੱਕ ਘੜੀਸ ਹੁੰਦੇ ਚਲੇ ਗਏ | ਥਾਣਾ ਮਾਹਿਲਪੁਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲੁਭਾਇਆ ਪੁੱਤਰ ਸਰਵਣ ਰਾਮ ਵਾਸੀ ਅਜਨੋਹਾ ਆਪਣੇ ਸਾਥੀ ਮਦਨ ਸਿੰਘ ਪੁੱਤਰ ਸਵਰਨ ਸਿੰਘ ਨਾਲ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 07 ਜੈੱਡ 5007 ’ਤੇ ਸਵਾਰ ਹੋ ਕੇ ਮਾਹਿਲਪੁਰ ਵੱਲ ਤੋਂ ਆਪਣੇ ਪਿੰਡ ਨੂੰ ਜਾ ਰਹੇ ਸਨ| ਜਦੋਂ ਉਹ ਪਿੰਡ ਭਾਣਾ ਦੇ ਚੌਕ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਗੱਡੀ ਨੰਬਰ ਪੀ. 32 ਐੱਸ. 0523 ਦੀ ਸਾਈਡ ਵੱਜਣ ਨਾਲ ਗੱਡੀ ਨਾਲ ਘੜੀਸ ਹੋ ਕੇ ਦੂਰ ਤੱਕ ਚਲੇ ਗਏ| ਇਸ ਹਾਦਸੇ ਵਿਚ ਦੋਵੇਂ ਜ਼ਖ਼ਮੀ ਹੋ ਗਏ ਪਰ ਰਾਮ ਲੁਭਾਇਆ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਮਦਨ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ |
ਇਹ ਵੀ ਪੜ੍ਹੋ : ਗਣਤੰਤਰ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਸ ਨੇ ਕੱਸੀ ਕਮਰ, ਸ਼ਹਿਰ ਦੀ ਸੁਰੱਖਿਆ ਲਈ ਬਣਾਈ ਇਹ ਯੋਜਨਾ
ਉਸ ਨੂੰ ਫਗਵਾੜਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ | ਗੱਡੀ ਸਵਾਰ ਮੌਕੇ ਤੋਂ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ | ਥਾਣਾ ਮਾਹਿਲਪੁਰ ਅਧੀਨ ਪੈਂਦੀ ਚੌਕੀ ਕੋਟਫਤੂਹੀ ਦੇ ਇੰਚਾਰਜ ਥਾਣੇਦਾਰ ਬਲਜਿੰਦਰ ਨੇ ਮੌਕੇ ’ਤੇ ਪਹੁੰਚ ਕੇ ਵਾਹਨ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ| ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕਰਕੇ ਕਾਰਵਾੲੀ ਕੀਤੀ ਜਾ ਰਹੀ ਹੈ|
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਮਨੋਬਲ ਵਧਿਆ, ਗੈਂਗਸਟਰਾਂ ਦਾ ਖ਼ਾਤਮਾ ਕਰਕੇ ਹੀ ਸਾਹ ਲਵਾਂਗੇ: ਗੌਰਵ ਯਾਦਵ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।