ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ 1 ਦੀ ਮੌਤ, 2 ਗੰਭੀਰ ਜ਼ਖ਼ਮੀ
Saturday, Jun 24, 2023 - 12:05 PM (IST)

ਮਾਹਿਲਪੁਰ (ਜਸਵੀਰ)-ਮਾਹਿਲਪੁਰ ਵਿਖੇ ਬੀਤੇ ਦਿਨ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਨੌਜਵਾਨ ਦੀ ਮੌਤ ਅਤੇ ਦੋ ਦੇ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਬੀਤੇ ਦਿਨ ਸਵੇਰੇ 6.30 ਵਜੇ ਕਰੀਬ ਕਿਸ਼ਨ ਕੁਮਾਰ ਪੁੱਤਰ ਪਰਮਜੀਤ ਸਿੰਘ ਅਤੇ ਸਮੀਰ ਭੱਟੀ ਪੁੱਤਰ ਧਰਮਿੰਦਰ ਵਾਸੀਅਨ ਦਿਆਲਪੁਰ (ਕਰਤਾਰਪੁਰ), ਜੋ ਹਿਮਾਚਲ ਪ੍ਰਦੇਸ਼ ਦੇ ਕਿਸੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਮੋਟਰਸਾਈਕਲ ’ਤੇ ਆ ਰਹੇ ਸਨ ਤਾਂ ਜਦੋਂ ਉਹ ਮਾਹਿਲਪੁਰ ਜੇਜੋਂ ਰੋਡ ’ਤੇ ਪਿੰਡ ਨੂਰਪੁਰ ਬ੍ਰਾਹਮਣਾ ਕੋਲ ਪਹੁੰਚੇ ਤਾਂ ਅਚਾਨਕ ਉਨ੍ਹਾਂ ਦੇ ਮੋਟਰਸਾਇਕਲ ਦਾ ਸੰਤੁਲਨ ਵਿਗੜਨ ਕਾਰਨ ਡਿੱਗ ਪਏ ਅਤੇ ਸੜਕ ਨਾਲ ਲੱਗਦੇ ਦਰੱਖ਼ਤ ਟਕਰਾ ਗਏ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਆਦਾ ਗਿਆ, ਜਿੱਥੇ ਕਿਸ਼ਨ ਕੁਮਾਰ (23) ਦੀ ਮੌਤ ਹੋ ਗਈ ਅਤੇ ਸਮੀਰ ਭੱਟੀ ਦੀ ਹਾਲਤ ਨੂੰ ਵੇਖਦੇ ਹੋਏ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰੈਫਰ ਕੀਤਾ ਗਿਆ।
ਇਹ ਵੀ ਪੜ੍ਹੋ: ਹੋਟਲ 'ਚ ਹੋਏ ਨਾਬਾਲਗ ਮੁੰਡੇ ਨਾਲ ਬਦਫੈਲੀ ਦੇ ਮਾਮਲੇ 'ਚ ਹੋਇਆ ਵੱਡਾ ਖ਼ੁਲਾਸਾ
ਥਾਣਾ ਮਾਹਿਲਪੁਰ ਦੀ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾ ’ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ। ਇਸ ਤਰ੍ਹਾਂ ਉਕਾਂਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਲਲਵਾਣ ਹਾਲ ਵਾਸੀ ਮਾਹਿਲਪੁਰ ਸਵੇਰੇ ਆਪਣੇ ਮੋਟਰਸਾਇਕਲ ’ਤੇ ਲੱਧੇਵਾਲ ਵਿਖੇ ਪੈਂਦੇ ਕਿਸੇ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਜਾ ਰਿਹਾ ਸੀ ਤਾਂ ਅਚਾਨਕ ਮਾਹਿਲਪੁਰ ਦੇ ਮੁੱਖ ਚੌਂਕ ’ਤੇ ਕਾਰ ਨਾਲ ਟੱਕਰ ਹੋ ਗਈ। ਉਸ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਆਦਾ ਗਿਆ, ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫਰ ਕੀਤਾ ਗਿਆ।
ਇਹ ਵੀ ਪੜ੍ਹੋ: ਨਾਬਾਲਗ ਨਾਲ ਬਦਫੈਲੀ ਕਰਨ ਦੇ ਮਾਮਲੇ 'ਚ ਹੈਰਾਨੀਜਨਕ ਗੱਲ ਆਈ ਸਾਹਮਣੇ, ਜੈਂਡਰ ਬਦਲਣ ਦੀ ਸੀ ਪਲਾਨਿੰਗ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani