ਦਸੂਹਾ ਨੇੜੇ ਟਰੱਕ-ਕੈਂਟਰ ਦੀ ਟੱਕਰ ’ਚ 1 ਚਾਲਕ ਦੀ ਮੌਤ, 2 ਜ਼ਖ਼ਮੀ

06/07/2024 3:29:17 PM

ਦਸੂਹਾ (ਝਾਵਰ)- ਦਸੂਹਾ ਨਜ਼ਦੀਕ ਇਕ ਟਰੱਕ ਅਤੇ ਕੈਂਟਰ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਕੈਂਟਰ ਚਾਲਕ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਐੱਸ. ਐੱਚ. ਓ. ਦਸੂਹਾ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਡਰਾਈਵਰ ਸੀਵਮ ਵਾਸੀ ਆਜ਼ਮਗੜ੍ਹ ਉੱਤਰ ਪ੍ਰਦੇਸ਼ ਮਹਿੰਦਰਾ ਕੈਂਟਰ ਪੀ. ਬੀ. 02 ਟੀ. 1212 ਪਠਾਨਕੋਟ ਤੋਂ ਜਲੰਧਰ ਜਾ ਰਿਹਾ ਸੀ। ਜਦਕਿ ਦੂਜੇ ਪਾਸੇ ਡਰਾਈਵਰ ਮਹਿੰਦਰ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਉਦੀਪੁਰ ਦੀਨਾਨਗਰ, ਜਲੰਧਰ ਤੋਂ ਪਠਾਨਕੋਟ ਨੂੰ ਗਲਤ ਸਾਈਡ ਤੋਂ ਆ ਰਿਹਾ ਸੀ। ਜਿਸ ਦੀ ਸਿੱਧੀ ਟੱਕਰ ਕੈਂਟਰ ਨਾਲ ਹੋ ਗਈ।

ਇਹ ਵੀ ਪੜ੍ਹੋ- 'ਸ਼ਾਨ-ਏ-ਪੰਜਾਬ' 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 9 ਦਿਨ ਜਲੰਧਰ ਰੇਲਵੇ ਸਟੇਸ਼ਨ 'ਤੇ ਨਹੀਂ ਆਵੇਗੀ ਟਰੇਨ

ਸਿੱਟੇ ਵਜੋਂ ਕੈਂਟਰ ਦੇ ਡਰਾਈਵਰ ਸੀਵਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਐੱਸ. ਐੱਚ. ਓ. ਨੇ ਦੱਸਿਆ ਕਿ ਗਲਤ ਸਾਈਡ ਤੋਂ ਆ ਰਹੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਦਰਦਨਾਕ ਹਾਦਸਾ, DSP ਦੇ ਪੁੱਤ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ, ਦੋ ਹਿੱਸਿਆਂ 'ਚ ਵੰਡੀ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News