ਸੜਕ ਕਿਨਾਰੇ ਖੜ੍ਹੇ ਟਰੱਕ ''ਚ ਟਕਰਾਈ ਕਾਰ, 1 ਜ਼ਖ਼ਮੀ

07/19/2022 4:49:01 PM

ਦਸੂਹਾ/ ਟਾਂਡਾ (ਪੰਡਿਤ) : ਹਾਈਵੇ 'ਤੇ ਗਰਨਾ ਸਾਹਿਬ ਨਜ਼ਦੀਕ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ਵਿਚ ਕਾਰ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹੋਏ ਕਾਰ ਚਾਲਕ ਨਿਖਲੇਸ਼ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਝਿੰਗੜ ਖੁਰਦ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ । ਹਾਦਸਾ ਦੁਪਹਿਰ 1 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਸੜਕ ਕਿਨਾਰੇ ਖੜ੍ਹੇ ਟਰੱਕ ਵਿਚ ਟਕਰਾਉਣ ਕਾਰਨ ਵਰਨਾ ਕਾਰ ਬੁਰੀ ਤਰਾਂ ਨੁਕਸਾਨੀ ਗਈ। ਗੰਭੀਰ ਜ਼ਖ਼ਮੀ ਕਾਰ ਚਾਲਕ ਨੂੰ ਲੋਕਾਂ ਨੇ ਮਦਦ ਕਰਕੇ ਸਰਕਾਰੀ ਹਸਪਤਾਲ ਦਸੂਹਾ ਭਰਤੀ ਕਰਵਾਇਆ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਨਾਨਕੇ ਘਰ ਆਏ ਢਾਈ ਸਾਲ ਦੇ ਬੱਚੇ ਲਈ ਕਾਲ ਬਣ ਕੇ ਆਇਆ ਮੀਂਹ, ਵਾਪਰ ਗਿਆ ਦਰਦਨਾਕ ਭਾਣਾ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News