ਫਗਵਾੜਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ ਤੇ 4 ਜ਼ਖ਼ਮੀ

Sunday, Apr 03, 2022 - 03:59 PM (IST)

ਫਗਵਾੜਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ ਤੇ 4 ਜ਼ਖ਼ਮੀ

ਫਗਵਾੜਾ (ਮਨੀਸ਼)-ਫਗਵਾੜਾ ਵਿਖੇ ਵਾਪਰੇ ਦਰਦਨਾਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਚਾਰ ਵਿਅਕਤੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਇਸ ਦੌਰਾਨ ਸਿਵਲ ਹਸਪਤਾਲ ਫਗਵਾੜਾ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਵਿਅਕਤੀਆਂ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਚੰਡੀਗੜ੍ਹ ਵਿਖੇ ਹਾਈਕੋਰਟ ਦੇ ਵਕੀਲ ਨੂੰ ਮਿਲਣ ਲਈ ਜਾ ਰਹੇ ਸਨ ਕਿ ਫਗਵਾੜਾ-ਚੰਡੀਗੜ੍ਹ ਬਾਈਪਾਸ ’ਤੇ ਅੱਗੇ ਜਾਂਦੀ ਕਾਰ ਵੱਲੋਂ ਜਦੋਂ ਬਰੇਕ ਮਾਰੀ ਗਈ ਤਾਂ ਉਨ੍ਹਾਂ ਵੱਲੋਂ ਵੀ ਗੱਡੀ ਦੀ ਬਰੇਕ ਮਾਰਦੇ ਸਮੇਂ ਕਾਰ ਦਾ ਟਾਇਰ ਫਟ ਗਿਆ। ਇਸ ਦੌਰਾਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋ ਗਈ।

ਇਹ ਵੀ ਪੜ੍ਹੋ : DJ ’ਤੇ ਵੱਜਦੇ ਲੱਚਰ ਤੇ ਹਥਿਆਰਾਂ ਵਾਲੇ ਗੀਤਾਂ ਨੂੰ ਲੈ ਕੇ ADGP ਵੱਲੋਂ ਨਵੇਂ ਹੁਕਮ (ਵੀਡੀਓ)

PunjabKesari

ਇਸ ਹਾਦਸੇ ’ਚ ਉਹ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ, ਜਿਸ ਪਿੱਛੋਂ ਜ਼ਖ਼ਮੀ ਹਾਲਤ ’ਚ ਸਾਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ। ਉੱਧਰ ਸਿਵਲ ਹਸਪਤਾਲ ਫਗਵਾੜਾ ਦੇ ਡਾ. ਨਰੇਸ਼ ਕੁੁੰਦਰਾ ਨੇ ਦੱਸਿਆ ਕਿ ਹਸਪਤਾਲ ਵਿਖੇ ਸਵੇਰੇ ਸੜਕ ਹਾਦਸੇ ’ਚ ਜ਼ਖ਼ਮੀ ਹੋਏ ਪੰਜ ਵਿਅਕਤੀਆਂ ਨੂੰ ਲਿਆਂਦਾ ਗਿਆ ਸੀ, ਜਿਨ੍ਹਾਂ ’ਚੋਂ ਬਲਵੰਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਦੋ ਵਿਅਕਤੀਆਂ ਗੁਰਦੇਵ ਸਿੰਘ ਤੇ ਸਤਨਾਮ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਜਲੰਧਰ ਸਿਵਲ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਬਿਕਰਮਜੀਤ ਸਿੰਘ ਤੇ ਮਨਜਿੰਦਰ ਸਿੰਘ ਦਾ ਇਥੇ ਹਸਪਤਾਲ ਵਿਖੇ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ; ਹੁਸ਼ਿਆਰਪੁਰ ਦੇ SSP ਨਿੰਬਾਲੇ ਦੇ ਤਬਾਦਲੇ ’ਤੇ ਭਖ਼ੀ ਸਿਆਸਤ, ਕਾਂਗਰਸੀ ਵਿਧਾਇਕਾਂ ਨੇ ਚੁੱਕੇ ਸਵਾਲ


author

Manoj

Content Editor

Related News