ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ 1 ਦੀ ਮੌਤ

Wednesday, Feb 26, 2020 - 11:39 PM (IST)

ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ 1 ਦੀ ਮੌਤ

ਬਲਾਚੌਰ,(ਜ.ਬ.)– ਬਲਾਚੌਰ-ਰੂਪਨਗਰ ਮੁੱਖ ਮਾਰਗ ’ਤੇ ਸਥਿਤ ਪਿੰਡ ਲੋਹਟਾਂ ਦੇ ਕੋਲ ਇਕ ਮੋਟਰਸਾਈਕਲ ਅਤੇ ਟਰੈਕਟਰ-ਟਰਾਲੀ ਦੀ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਜਗਦੀਪ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਨਿਵਾਸੀ ਲੋਹਟਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਲਾਚੌਰ ਵੱਲ ਜਾ ਰਿਹਾ ਸੀ ਕਿ ਸਾਹਮਣੇ ਗਲਤ ਦਿਸ਼ਾ ਤੋਂ ਆ ਰਹੀ ਟਰੈਕਟਰ-ਟਰਾਲੀ ਜਿਸ ਨੂੰ ਸਿਕੰਦਰ ਸਿੰਘ ਚਲਾ ਰਿਹਾ ਸੀ ਨਾਲ ਟੱਕਰ ਹੋ ਗਈ। ਟੱਕਰ ’ਚ ਮੌਕੇ ’ਤੇ ਹੀ ਮੋਟਰਸਾਈਕਲ ਸਵਾਰ ਜਗਦੀਸ਼ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਗੁਲਜ਼ਾਰ ਸਿੰਘ ਦੇ ਬਿਆਨਾਂ ’ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਗਿਆ।


author

Bharat Thapa

Content Editor

Related News