ਘਰ ''ਚੋਂ ਨਕਦੀ ਚੋਰੀ ਕਰਨ ਦੇ ਦੋਸ਼ ''ਚ 1 ਵਿਅਕਤੀ ਗ੍ਰਿਫ਼ਤਾਰ
Thursday, Feb 09, 2023 - 01:56 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਤਲਵੰਡੀ ਸੱਲਾ ਦੇ ਇਕ ਘਰ ਵਿਚ ਦਿਨ-ਦਿਹਾੜੇ ਦਾਖ਼ਲ ਹੋ ਕੇ ਨਕਦੀ ਚੋਰੀ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਪਿੰਡ ਦੇ ਹੀ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਕਾਬੂ ਆਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਗੋਲਡੀ ਪੁੱਤਰ ਬਲਕਾਰ ਸਿੰਘ ਖ਼ਿਲਾਫ਼ ਦਰਜ ਕੀਤਾ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਮਹਿੰਦਰ ਸਿੰਘ ਪੁੱਤਰ ਸੇਵਾ ਸਿੰਘ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ, ਜਿਸ ਵਿਚ ਉਸ ਨੇ ਦੋਸ਼ ਲਾਇਆ ਕਿ 8 ਫਰਵਰੀ ਦੀ ਸ਼ਾਮ ਨੂੰ ਜਦੋਂ ਉਹ ਘਰ ਮੌਜੂਦ ਸੀ ਤਾਂ ਉਕਤ ਮੁਲਜ਼ਮ ਜੋ ਚੋਰੀਆਂ ਕਰਨ ਦਾ ਆਦਿ ਹੈ, ਉਸ ਦੇ ਘਰ ਤੇਜ਼ ਰਫ਼ਤਾਰ ਨਾਲ ਦਾਖ਼ਲ ਹੋਇਆ ਅਤੇ ਘਰ ਦੀ ਉਪਰਲੀ ਮੰਜ਼ਿਲ ਦੇ ਕਮਰੇ ਦੇ ਟੇਬਲ 'ਤੇ ਰੱਖੇ ਪਰਸ ਵਿੱਚੋਂ 15 ਹਜ਼ਾਰ ਰੁਪਏ ਚੋਰੀ ਕਰਕੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਦੇਹ ਵਪਾਰ ਦੇ ਅੱਡਿਆਂ ਦਾ ਗੜ੍ਹ ਬਣ ਚੁੱਕਿਐ ਜਲੰਧਰ ਦਾ ਵੈਸਟ ਹਲਕਾ, ਇਨ੍ਹਾਂ ਮੁਹੱਲਿਆਂ ’ਚ ਚੱਲ ਰਿਹੈ ਗਲਤ ਕੰਮ
ਉਸ ਦੀ ਪਤਨੀ ਕੁਲਦੀਪ ਕੌਰ ਨੇ ਗੋਲਡੀ ਨੂੰ ਪੈਸੇ ਚੋਰੀ ਕਰਕੇ ਦੌੜਦੇ ਵੇਖ ਕੇ ਰੌਲਾ ਪਾਇਆ। ਉਸ ਦਾ ਪਿੱਛਾ ਕੀਤਾ ਗਿਆ ਪਰ ਉਹ ਹੱਥ ਨਹੀਂ ਆਇਆ। ਹੁਣ ਪੁਲਸ ਨੇ ਉਸ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।