ਨਸ਼ੇ ਦੇ ਮਾਮਲੇ ''ਚ 1 ਵਿਅਕਤੀ ਗ੍ਰਿਫਤਾਰ

Thursday, Aug 29, 2024 - 01:07 PM (IST)

ਨਸ਼ੇ ਦੇ ਮਾਮਲੇ ''ਚ 1 ਵਿਅਕਤੀ ਗ੍ਰਿਫਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਗੁਪਤਾ,ਜਸਵਿੰਦਰ)- ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ  ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ  ਦੀ ਦੇਖਰੇਖ ਵਿਚ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਨਸ਼ੇ ਦੇ ਮਾਮਲੇ ਵਿਚ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਿਸ 'ਤੇ ਦੋਸ਼ ਹੈ ਕਿ ਇਸ ਨੇ 7 ਅਗਸਤ ਨੂੰ ਢੱਟਾ ਪੁਲੀ ਨੇੜੇ 15 ਗ੍ਰਾਮ ਹੈਰੋਇਨ ਸਣੇ ਗੁਰਵਿੰਦਰ ਸਿੰਘ ਬੱਬਲ ਵਾਸੀ ਨੰਦਾਚੌਰ ਨੂੰ ਨਸ਼ਾ ਸਪਲਾਈ ਕੀਤਾ ਸੀ। 

ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਅੱਡਾ ਸਰਾਂ ਪੁਲਸ ਚੌਂਕੀ ਇੰਚਾਰਜ ਏ. ਐੱਸ. ਆਈ.ਰਾਜੇਸ਼ ਕੁਮਾਰ ਦੀ ਟੀਮ ਵੱਲੋਂ ਪਹਿਲਾ ਕਾਬੂ ਆਏ ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ 'ਤੇ ਹੁਣ ਇਸ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਦੋਸ਼ੀ ਦੀ ਪਛਾਣ ਹਰਪ੍ਰੀਤ ਸਿੰਘ ਸਨੀ ਪੁੱਤਰ ਗਿਆਨ ਸਿੰਘ ਵਾਸੀ ਸ਼ੰਕਰਪੁਰ (ਬਟਾਲਾ) ਹਾਲ ਵਾਸੀ ਸੀਕਰੀ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News