2 ਪਿਸਤੌਲ, 1 ਦੇਸੀ ਕੱਟਾ ਅਤੇ 9 ਜ਼ਿੰਦਾ ਰੌਂਦਾਂ ਸਮੇਤ 1 ਕਾਬੂ

05/03/2024 11:47:42 AM

ਮਾਹਿਲਪੁਰ (ਜਸਵੀਰ)- ਥਾਣਾ ਮਾਹਿਲਪੁਰ ਦੀ ਪੁਲਸ ਨੇ 250 ਨਸ਼ੀਲੀਆਂ ਗੋਲ਼ੀਆਂ ਸਮੇਤ 2 ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ। ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਆਈ. ਪੀ. ਐੱਸ. ਦੀਆਂ ਹਦਾਇਤਾਂ ਅਨੁਸਾਰ ਨਸ਼ੇ ਦੇ ਸਮੱਗਲਰਾਂ ਅਤੇ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪਰਮਿੰਦਰ ਸਿੰਘ ਉੱਪ ਪੁਲਸ ਕਪਤਾਨ ਸਬ ਡਿਵੀਜ਼ਨ ਗੜ੍ਹਸ਼ੰਕਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਮੁਖੀ ਮਾਹਿਲਪੁਰ ਬਲਜਿੰਦਰ ਸਿੰਘ ਦੀ ਦੇਖਰੇਖ ਹੇਠ ਏ. ਐੱਸ. ਆਈ. ਹਰਭਜਨ ਸਿੰਘ ਥਾਣਾ ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਮੁਖਬਰ ਖ਼ਾਸ ਦੀ ਇਤਲਾਹ 'ਤੇ ਬਾਹੱਦ ਰਕਬਾ ਪਿੰਡ ਟੂਟੋਮਜਾਰਾ ਦੀ ਫੁੱਟਬਾਲ ਗਰਾਊਂਡ ਮੈਘਰੋਵਾਲ ਰੋਡ ਤੋਂ ਕਮਲਜੀਤ ਸਿੰਘ ਉਰਫ਼ ਕਮਲ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਮੈਘਰੋਵਾਲ ਦੁਆਬਾ ਥਾਣਾ ਮਾਹਿਲਪੁਰ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ- ਹਾਦਸੇ ਨੇ ਉਜਾੜੀਆਂ ਹੱਸਦੇ-ਖੇਡਦੇ ਪਰਿਵਾਰ ਦੀਆਂ ਖ਼ੁਸ਼ੀਆਂ, 7 ਮਹੀਨੇ ਦੀ ਬੱਚੀ ਦੀ ਹੋਈ ਦਰਦਨਾਕ ਮੌਤ

ਤਲਾਸ਼ੀ ਦੌਰਾਨ ਉਸ ਦੀ ਪਹਿਨੀ ਹੋਈ ਜੀਨ ਦੀ ਪੈਂਟ ਦੇ ਖੱਬੇ ਅਤੇ ਸੱਜੇ ਪਾਸੇ ਡੱਬ ਵਿਚੋਂ ਇਕ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ ਕੁੱਲ 5 ਜ਼ਿੰਦਾ ਰੌਂਦ (ਕੇ. ਐੱਫ਼. 7.65), ਇਕ ਪਿਸਤੌਲ 38 ਬੋਰ ਸਮੇਤ ਕੁੱਲ 2 ਮਿਸ ਜ਼ਿੰਦਾ ਰੌਂਦ ਅਤੇ ਸੱਜੀ ਜੇਬ ਵਿਚੋਂ ਇਕ ਦੇਸੀ ਕੱਟਾ 315 ਬੋਰ ਸਮੇਤ ਕੁਲ 2 ਜ਼ਿੰਦਾ ਰੌਂਦ (8 ਐੱਮ. ਐੱਮ. ਕੇ. ਐੱਫ਼.) ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮੁੱਕਦਮਾ ਨੰਬਰ 85 ਮਿਤੀ 01-05-2024 ਅ/ਧ 25-54-59 ਐਕਟ ਤਹਿ ਥਾਣਾ ਮਾਹਿਲਪੁਰ ਵਿਖੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਸ ਤੋਂ ਪੁੱਛਗਿੱਛ ਜਾਰੀ ਹੈ।

ਮੁਲਜ਼ਮ ਕਮਲਜੀਤ ਸਿੰਘ ਉਰਫ਼ ਕਮਲ ਨੇ ਆਪਣੀ ਮੁੱਢਲੀ ਪੁੱਛਗਿੱਛ ਵਿਚ ਮੰਨਿਆ ਹੈ ਕਿ ਉਸ ਨੇ ਇਹ ਤਿੰਨੋਂ ਪਿਸਤੌਲ ਕਰਨ ਰਾਮ ਉਰਫ਼ ਅੱਲਾ ਪੁੱਤਰ ਬਲਵਿੰਦਰ ਰਾਮ ਵਾਸੀ ਪਿੰਡ ਸੱਲ੍ਹ ਖੁਰਦ ਥਾਣਾ ਸਦਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਖ਼ਰੀਦੇ ਸਨ। ਕਰਨ ਰਾਮ ਉਰਫ਼ ਅੱਲਾ ਨੂੰ ਗ੍ਰਿਫ਼ਤਾਰ ਕਰਨ ਲਈ ਥਾਣਾ ਮਾਹਿਲਪੁਰ ਦੀ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਆਈ ਸਾਹਮਣੇ, ਅਪ੍ਰੈਲ ’ਚ ਘੱਟ ਪਈ ਗਰਮੀ, ਜਾਣੋ ਅਗਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News