4 ਕਿਲੋਗ੍ਰਾਮ ਡੋਡਿਆਂ ਸਮੇਤ 1 ਵਿਅਕਤੀ ਗ੍ਰਿਫ਼ਤਾਰ

01/30/2023 6:14:55 PM

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 4 ਕਿਲੋਗ੍ਰਾਮ ਡੋਡੇ ਸਮੇਤ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਤਲਾਸ਼ ’ਚ ਪਿੰਡ ਲੰਗਡ਼ੋਆ ਵਿਖੇ ਪਹੁੰਚੀ ਤਾਂ ਦੂਜੀ ਸਾਈਡ ਤੋਂ ਵਜ਼ਨਦਾਨ ਥੈਲਾ ਲੈ ਕੇ ਪੈਦਲ ਆ ਰਿਹੇ ਵਿਅਕਤੀ ਨੂੰ ਸ਼ੱਕ ਕੇ ਆਧਾਰ ’ਤੇ ਰੋਕ ਕੇ ਜਦੋਂ ਜਾਂਚ ਕੀਤੀ ਤਾਂ ਉਸ ਤੋਂ 4 ਕਿਲੋਗ੍ਰਾਮ ਡੋਡੇ ਦੀ ਬਰਾਮਦਗੀ ਹੋਈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਕਪਿਲ ਰਾਮ ਉਰਫ਼ ਮੋਟਾ ਵਾਸੀ ਪਿੰਡ ਲੰਗਡ਼ੋਆ ਦੇ ਤੌਰ ’ਤੇ ਕੀਤੀ ਗਈ ਹੈ। ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਖ਼ਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ ਐੱਨ. ਡੀ. ਪੀ. ਐੱਸ. ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਹੱਸਦਾ-ਖੇਡਦਾ ਉਜੜਿਆ ਪਰਿਵਾਰ, ਬਲਾਚੌਰ ਵਿਖੇ ਮਾਪਿਆਂ ਦੇ 4 ਸਾਲਾ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anuradha

This news is Content Editor Anuradha