4 ਕਿਲੋਗ੍ਰਾਮ ਡੋਡੇ ਅਤੇ 4 ਹਜ਼ਾਰ ਦੀ ਭਾਰਤੀ ਕਰੰਸੀ ਸਣੇ 1 ਵਿਅਕਤੀ ਗ੍ਰਿਫ਼ਤਾਰ

Sunday, Sep 10, 2023 - 06:32 PM (IST)

4 ਕਿਲੋਗ੍ਰਾਮ ਡੋਡੇ ਅਤੇ 4 ਹਜ਼ਾਰ ਦੀ ਭਾਰਤੀ ਕਰੰਸੀ ਸਣੇ 1 ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 4 ਕਿਲੋ ਡੋਡੇ ਅਤੇ 4 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਸਮੇਤ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਓ. ਇੰਸਪੈਕਟਰ ਨਰੇਸ਼ ਕੁਮਾਰੀ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਅਖਿਲ ਚੌਧਰੀ ਦੇ ਨਿਰਦੇਸ਼ਾਂ ’ਤੇ ਏ. ਐੱਸ. ਆਈ. ਬਲਜਿੰਦਰ ਕੁਮਾਰ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਤਲਾਸ਼ ਵਿਚ ਨਵਾਂਸ਼ਹਿਰ ਤੋਂ ਹੁੰਦੇ ਹੋਏ ਜਦੋਂ ਮੁਹੱਲਾ ਕਲਰਾਂ ਵਿਖੇ ਪਹੁੰਚੀ ਤਾਂ ਦੂਜੀ ਸਾਈਡ ਤੋਂ ਹੱਥ ’ਚ ਪਲਾਸਟਿਕ ਦਾ ਥੈਲਾ ਲੈ ਕੇ ਆ ਰਹੇ ਨੌਜਵਾਨ ਦੇ ਹੱਥਾਂ ਤੋਂ ਲਿਫ਼ਾਫ਼ਾ ਹੇਠਾਂ ਡਿੱਗ ਗਿਆ ਅਤੇ ਲਿਫ਼ਾਫ਼ੇ ਵਿਚ ਪਿਆ ਡੋਡੇ ਖਿੱਲਰ ਗਿਆ। ਪੁਲਸ ਪਾਰਟੀ ਨੇ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਉਕਤ ਥੈਲਾ ਜਿਸ ਵਿਚ 4 ਕਿਲੋਗ੍ਰਾਮ ਡੋਡੇ ਅਤੇ 4 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਨੂੰ ਕਬਜ਼ੇ ਵਿਚ ਲਿਆ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਗੁਰਪ੍ਰੀਤ ਰਾਮ ਉਰਫ਼ ਸੰਨੀ ਵਾਸੀ ਕਲਰਾਂ ਮੁਹੱਲਾ ਨਵਾਂਸ਼ਹਿਰ ਦੇ ਤੌਰ ’ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ- ਸ਼ਹੀਦ ਪਰਿਵਾਰ ਫੰਡ ਸਮਾਗਮ 'ਚ ਬੋਲੇ CM ਮਾਨ, ਕਿਹਾ-ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਸਗੋਂ ਭਾਵੁਕ ਪ੍ਰੋਗਰਾਮ

7 ਗ੍ਰਾਮ ਹੈਰੋਇਨ ਸਮੇਤ ਮਹਿਲਾ ਨੂੰ ਵੀ ਕੀਤਾ ਗ੍ਰਿਫ਼ਤਾਰ
ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 7 ਗ੍ਰਾਮ ਹੈਰੋਇਨ ਸਮੇਤ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਅਮਰਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਨਵਾਂਸ਼ਹਿਰ ਤੋਂ ਪਿੰਡ ਲਗੜੋਆ ਵੱਲ ਜਾ ਰਹੀ ਸੀ ਕਿ ਗ੍ਰੀਨ ਖੇਤੀ ਕੇਂਦਰ ਲੰਗੜੋਆ ਨਾਲ ਲਿੰਕ ਰੋਡ ’ਤੇ ਸਾਹਮਣੇ ਵੱਲ ਆ ਰਹੀ ਮਹਿਲਾ ਨੂੰ ਸ਼ੱਕ ਦੇ ਆਧਾਰ ’ਤੇ ਜਦੋਂ ਰੋਕ ਕੇ ਪੜਤਾਲ ਕੀਤੀ ਤਾਂ ਉਸ ਤੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਮਹਿਲਾ ਦੀ ਪਛਾਣ ਦੀਸ਼ੋ ਵਾਸੀ ਲੰਗੜੋਆ ਦੇ ਤੌਰ ’ਤੇ ਕੀਤੀ ਗਈ ਹੈ। ਪੁਲਸ ਨੇ ਉਕਤ ਦੋਵਾਂ ਮਾਮਲਿਆਂ ’ਚ ਸਬੰਧਤ ਥਾਣਿਆਂ ਵਿਚ ਐੱਨ. ਡੀ. ਪੀ. ਐੱਸ. ਤਹਿਤ ਮਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News