ਨਸ਼ੇ ਵਾਲੇ ਟੀਕਿਆਂ ਅਤੇ ਸਰਿੰਜਾਂ ਸਣੇ 1 ਵਿਅਕਤੀ ਗ੍ਰਿਫ਼ਤਾਰ

Friday, Oct 18, 2024 - 12:09 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)-ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੀ ਦੇਖ-ਰੇਖ ਵਿਚ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਨਸ਼ੇ ਵਾਲੇ ਟੀਕਿਆਂ ਅਤੇ ਸਰਿੰਜਾਂ ਸਣੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- ਮਸ਼ਹੂਰ ਸੂਫ਼ੀ ਗਾਇਕ 'ਤੇ ਟੁੱਟਿਆ ਦੁੱਖ਼ਾਂ ਦਾ ਪਹਾੜ, ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ

ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਏ. ਐੱਸ. ਆਈ. ਅਮਰਜੀਤ ਸਿੰਘ ਵੱਲੋਂ ਗਸ਼ਤ ਦੌਰਾਨ ਪੀਰਾਂ ਦੇ ਸਥਾਨ ਪਿੰਡ ਸਹਿਬਾਜ਼ਪੁਰ ਨੇੜੇ 13 ਨਸ਼ੇ ਵਾਲੇ ਟੀਕਿਆਂ ਅਤੇ 4 ਸਰਿੰਜਾਂ ਸਣੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਪੁਲ ਪੁਖਤਾ ਦੇ ਰੂਪ ਵਿਚ ਹੋਈ ਹੈ। ਜਿਸ ’ਤੇ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News