ਨਸ਼ੀਲੀਆਂ ਗੋਲ਼ੀਆਂ ਸਮੇਤ 1 ਵਿਅਕਤੀ ਕਾਬੂ, ਮਾਮਲਾ ਦਰਜ
Sunday, Sep 08, 2024 - 06:11 PM (IST)
ਬੰਗਾ (ਰਾਕੇਸ਼ ਅਰੋੜਾ)- ਥਾਣਾ ਸਿਟੀ ਬੰਗਾ ਪੁਲਸ ਵੱਲੋਂ 50 ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਮਾਮਲਾ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਥਾਣਾ ਸਿਟੀ ਬੰਗਾ ਦੇ ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਰਾਮ ਲਾਲ ਸਮੇਤ ਏ. ਐੱਸ. ਆਈ. ਜਸਵਿੰਦਰ ਸਿੰਘ ਅਤੇ ਪੁਲਸ ਪਾਰਟੀ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਪਿੰਡ ਖਟਕੜ ਖ਼ੁਰਦ ਤੋਂ ਕਜਲਾ ਪੁੱਲੀ ਹੁੰਦੇ ਝਿੱਕਾ ਪੁਲੀ ਸੂਆ ਨਹਿਰ ਵੱਲ ਨੂੰ ਜਾ ਰਹੇ ਸਨ ਕਿ ਉਨ੍ਹਾਂ ਨੂੰ ਇਕ ਮੋਨਾ ਨੌਜਵਾਨ ਪੈਂਦਲ ਆਉਂਦਾ ਵਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਆਉਦਾ ਵੇਖ ਘਬਰਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ: ਕਟਰ ਦੀ ਮਸ਼ੀਨ 'ਚ ਆਇਆ ਡੇਢ ਸਾਲਾ ਬੱਚਾ, ਢਿੱਡ ਦੀਆਂ ਨਾੜਾਂ ਆਈਆਂ ਬਾਹਰ
ਸ਼ੱਕ ਪੈਣ ’ਤੇ ਏ. ਐੱਸ. ਆਈ. ਰਾਮ ਲਾਲ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੀ ਬਿਨਾਂ ’ਤੇ ਨੌਜਵਾਨ ਨੂੰ ਕਾਬੂ ਕੀਤਾ। ਜਾਂਚ ਦੌਰਾਨ ਉਕਤ ਦੀ ਪਛਾਣ ਰਾਹੁਲ ਉਰਫ਼ ਲੱਲੂ ਪੁੱਤਰ ਹੁਸਨ ਲਾਲ ਨਿਵਾਸੀ ਖਟਕੜ ਖ਼ੁਰਦ ਦੇ ਤੌਰ ’ਤੇ ਹੋਈ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 50 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆ, ਜਿਸ ਸਬੰਧੀ ਮੁਲਜ਼ਮ ਕੋਈ ਡਾਕਟਰੀ ਪਰਚੀ/ਬਿੱਲ ਮੌਕੇ ’ਤੇ ਪੇਸ਼ ਨਹੀ ਕਰ ਸਕਿਆ, ਜਿਸ ਤੋਂ ਬਾਅਦ ਉਕਤ ਨੂੰ ਕਾਬੂ ਕਰਕੇ ਥਾਣੇ ਲਿਆਦਾ ਗਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪੰਰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਕੁੜੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ, 400 ਮੀਟਰ ਤੱਕ ਘੜੀਸਦੇ ਰਹੇ ਬਾਈਕ ਸਵਾਰ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ