ਨਸ਼ੇ ਦੀਆਂ ਗੋਲ਼ੀਆਂ ਸਮੇਤ 1 ਵਿਅਕਤੀ ਗ੍ਰਿਫ਼ਤਾਰ

Wednesday, Sep 18, 2024 - 03:49 PM (IST)

ਨਵਾਂਸ਼ਹਿਰ (ਤ੍ਰਿਪਾਠੀ,ਮਨੋਰੰਜਨ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਨਸ਼ੇ ਦੇ ਤੌਰ ’ਤੇ ਵਰਤੇ ਜਾਣ ਵਾਲੀਆਂ ਗੋਲ਼ੀਆਂ ਸਮੇਤ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਾਮ ਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਰਟੀ ਗਸ਼ਤ ਦੌਰਾਨ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਬਰਨਾਲਾ ਗੇਟ ਦੇ ਨੇੜੇ ਮੌਜੂਦ ਸੀ ਕਿ ਇਕ ਨੌਜਵਾਨ ਸਾਹਮਣੇ ਤੋਂ ਆਉਂਦਾ ਦਿਖਿਆ।

ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ, ਇਸ ਦੌਰਾਨ ਉਸ ਨੇ ਆਪਣੇ ਹੱਥ ’ਚ ਫੜ੍ਹੇ ਪਲਾਸਟਿਕ ਦੇ ਲਿਫ਼ਾਫ਼ੇ ਨੂੰ ਹੇਠਾਂ ਸੁੱਟ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਨਸ਼ੇ ਵਜੋਂ ਵਰਤੇ ਜਾਣ ਵਾਲੀਆਂ 30 ਗੋਲ਼ੀਆਂ ਬਰਾਮਦ ਹੋਈਆਂ। ਏ. ਐੱਸ. ਆਈ. ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਦੀ ਪਛਾਣ ਸੁਖਜਿੰਦਰ ਸਿੰਘ ਉਰਫ਼ ਸੁੱਖਾ ਵਾਸੀ ਲੰਗੜੋਆ ਦੇ ਤੌਰ ’ਤੇ ਹੋਈ ਹੈ। ਗ੍ਰਿਫ਼ਤਾਰ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਸੇਬਾਂ ਨਾਲ ਭਰੀ ਗੱਡੀ ਪਲਟੀ, ਲੋਕਾਂ ਨੇ ਕੀਤਾ ਉਹ ਜੋ ਸੋਚਿਆ ਨਾ ਸੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News