ਨਸ਼ੀਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
Wednesday, Sep 25, 2024 - 04:44 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਚੌਂਕੀ ਸੜੋਆ ਦੀ ਪੁਲਸ ਨੇ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਣ ਵਾਲੀਆਂ ਨਸ਼ੀਲੀਆਂ ਗੋਲ਼ੀਆਂ ਸਮੇਤ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਚੌਂਕੀ ਸੜੋਆ ਦੇ ਇੰਚਾਰਜ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਭਾਲ ਵਿਚ ਪਿੰਡ ਸੜੋਆ ਤੋਂ ਮਹਿੰਦਪੁਰ ਵਲ ਜਾ ਰਹੀ ਸੀ ਕਿ ਪਿੰਡ ਦਿਆਲਾ ਦੇ ਗੇਟ ਦੇ ਨਜ਼ਦੀਕ ਮਹਿੰਦਪੁਰ ਵਲੋਂ ਪੈਦਲ ਆ ਰਿਹਾ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਥੋਂ ਖਿਸਕਨ ਦਾ ਯਤਨ ਕਰਨ ਲੱਗਾ।
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਜਾਂਚ ਕੀਤੀ ਤਾਂ ਉਸ ਕੋਲੋ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਣ ਵਾਲੀਆਂ 30 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਪਰਮਜੀਤ ਉਰਫ਼ ਸੋਨੂੰ ਵਾਸੀ ਪਿੰਡ ਚਣਕੋਆ ਥਾਣਾ ਸਦਰ ਬਲਾਚੌਰ ਦੇ ਤੌਰ ਤੋਂ ਹੋਈ ਹੈ। ਚੌਂਕੀ ਇੰਚਾਰਜ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਕਿਸਾਨੀ ਅੰਦੋਲਨ ਦੌਰਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮੰਜ਼ਰ ਵੇਖ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ