ਨਸ਼ੇ ਵਾਲੇ ਪਾਊਡਰ ਸਣੇ 1 ਵਿਅਕਤੀ ਗ੍ਰਿਫ਼ਤਾਰ

08/16/2023 11:15:25 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਪਿੰਡ ਮੂਨਕਾ ਨੇੜੇ ਇਕ ਵਿਅਕਤੀ ਨੂੰ ਨਸ਼ੇ ਵਾਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਆਈ. ਗੁਰਵਿੰਦਰ ਸਿੰਘ ਦੀ ਟੀਮ ਨੇ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਾਬੂ ਆਏ ਮੁਲਜ਼ਮ ਦੀ ਪਛਾਣ ਮਸਕੀਨ ਅਲੀ ਪੁੱਤਰ ਮੁਹੰਮਦ ਰਮਜ਼ਾਨ ਵਾਸੀ ਫ਼ੌਜੀ ਕਾਲੋਨੀ ਮਾਡਲ ਟਾਊਨ ਦੇ ਰੂਪ ਵਿਚ ਹੋਈ ਹੈ। 

ਉਨ੍ਹਾਂ ਦੱਸਿਆ ਕਿ ਜਦੋਂ ਗਸ਼ਤ ਦੇ ਸਬੰਧ ਵਿਚ ਪੁਲਸ ਟੀਮ ਅਹੀਆਪੁਰ ਤੋਂ ਪਿੰਡ ਮੂਨਕ ਕਲਾ ਨੂੰ ਜਾ ਰਹੀ ਸੀ ਰਾਹ ਵਿਚ ਮਸਕੀਨ ਅਲੀ 308 ਗ੍ਰਾਮ ਨਸ਼ੇ ਵਾਲੇ ਪਾਊਡਰ ਸਣੇ ਕਾਬੂ ਆਇਆ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਮੁੱਢਲੀ ਪੁੱਛਗਿੱਛ ਦੌਰਾਨ ਜਿਸ ਵਿਅਕਤੀ ਕੋਲੋਂ ਉਸ ਨੇ ਨਸ਼ਾ ਲਿਆਂਦਾ ਸੀ, ਉਸ ਨੂੰ ਵੀ ਮਾਮਲੇ ਵਿਚ ਨਾਮਜ਼ਦ ਕੀਤਾ ਹੈ। ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਵੀ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਮਾਮਲੇ ਵਿਚ ਨਾਮਜਦ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। 

ਇਹ ਵੀ ਪੜ੍ਹੋ- ਜਲੰਧਰ ਦੀਆਂ ਸੜਕਾਂ 'ਤੇ ਨੌਜਵਾਨਾਂ ਦੇ ਕਾਰਨਾਮੇ ਵਾਇਰਲ, ਥਾਰ ਦੀ ਛੱਤ 'ਤੇ ਬੈਠ ਖ਼ਰੂਦ ਕਰਨ 'ਤੇ ਸਖ਼ਤ ਕਾਰਵਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News