ਨਸ਼ੀਲੇ ਪਦਾਰਥ ਸਣੇ 1 ਵਿਅਕਤੀ ਗ੍ਰਿਫ਼ਤਾਰ
Wednesday, Feb 19, 2025 - 07:04 PM (IST)

ਮੁਕੇਰੀਆਂ (ਨਾਗਲਾ)-ਡੀ. ਐੱਸ. ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ ਮੁਤਾਬਕ ਥਾਣਾ ਮੁਖੀ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਏ. ਐੱਸ. ਆਈ. ਰਵਿੰਦਰ ਸਿੰਘ ਚੌਂਕੀ ਇੰਚਾਰਜ ਭੰਗਾਲਾ ਨੇ ਦਮਨ ਪੁੱਤਰ ਕਸ਼ਮੀਰਾ ਲਾਲ ਵਾਸੀ ਚੱਕ ਅੱਲਾ ਬਕਸ਼ ਥਾਣਾ ਮੁਕੇਰੀਆਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 70 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਥਾਣਾ ਮੁਖੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ 22-61-85 ਅਧੀਨ ਕੇਸ ਦਰਜ ਕੀਤਾ ਗਿਆ ਹੈ, ਜਿਸ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਬੰਦ ਹੋ ਗਿਆ ਜਲੰਧਰ ਦਾ ਇਹ ਵੱਡਾ ਹਾਈਵੇਅ, ਗੱਡੀਆਂ 'ਚ ਫਸੇ ਰਹੇ ਲੋਕ, ਜਾਣੋ ਕੀ ਰਿਹਾ ਕਾਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e