ਮਾਹਿਲਪੁਰ ਵਿਖੇ ਹੈਰੋਇਨ, 1 ਡਿਜੀਟਲ ਕੰਡਾ ਅਤੇ ਡਰੱਗ ਮਨੀ ਸਮੇਤ 1 ਵਿਅਕਤੀ ਗ੍ਰਿਫ਼ਤਾਰ

10/01/2023 6:46:42 PM

ਮਾਹਿਲਪੁਰ (ਜਸਵੀਰ)-ਥਾਣਾ ਮਾਹਿਲਪੁਰ ਦੀ ਪੁਲਸ ਨੇ 270 ਗ੍ਰਾਮ ਹੈਰੋਇਨ, 1 ਡਿਜੀਟਲ ਕੰਡਾ ਅਤੇ 5000 ਡਰੱਗ ਮਨੀ ਸਮੇਤ 1 ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਆਈ. ਪੀ. ਐੱਸ. ਦੀਆਂ ਹਦਾਇਤਾਂ ਅਨੁਸਾਰ ਨਸ਼ੇ ਦੇ ਸਮੱਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਉਪ ਪੁਲਸ ਕਪਤਾਨ ਸਬ ਡਿਵੀਜ਼ਨ ਗੜ੍ਹਸੰਕਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਮੁਖੀ ਮਾਹਿਲਪੁਰ ਬਲਜਿੰਦਰ ਸਿੰਘ ਮੱਲੀ ਦੀ ਦੇਖ-ਰੇਖ ਹੇਠ ਏ. ਐੱਸ. ਆਈ. ਸਤਨਾਮ ਸਿੰਘ ਥਾਣਾ ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਸਮੇਤ ਗਸਤ ਦੌਰਾਨ ਪਿੰਡ ਹੱਲੂਵਾਲ ਚੋਅ ਤੋਂ ਗੱਡੀ ਨੰਬਰੀ 7935 ਰੰਗ ਚਿੱਟਾ 'ਤੇ ਸਵਾਰ ਮੁਸੱਮੀ ਹਰਵਿੰਦਰ ਸਿੰਘ ਉਰਫ ਹੈਪੀ ਪੁੱਤਰ ਜੋਗਾ ਸਿੰਘ ਵਾਸੀ ਪਿੰਡ ਹੱਲੂਵਾਲ ਥਾਣਾ ਮਾਹਿਲਪੁਰ ਨੂੰ ਕਾਬੂ ਕਰਕੇ ਉਸ ਪਾਸੋਂ 270 ਗ੍ਰਾਮ ਹੈਰੋਇਨ, ਇਕ ਡਿਜੀਟਲ ਕੰਡਾ, 5000 ਰੁਪਏ ਡਰੱਗ ਮਨੀ, ਇਕ ਆਈਫੋਨ-13 ਬਰਾਮਦ ਕਰਕੇ ਉਸ ਖ਼ਿਲਾਫ਼ ਥਾਣਾ ਮਾਹਿਲਪੁਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: 'ਕੁੱਲ੍ਹੜ ਪਿੱਜ਼ਾ' ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੀ ਔਰਤ ਆਈ ਕੈਮਰੇ ਦੇ ਸਾਹਮਣੇ, ਥਾਣੇ ਬਾਹਰ ਕੀਤਾ ਹੰਗਾਮਾ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News