ਹੈਰੋਇਨ ਸਣੇ 1 ਵਿਅਕਤੀ ਗ੍ਰਿਫ਼ਤਾਰ
Thursday, Jun 12, 2025 - 06:09 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਰਸੂਲਪੁਰ ਨੇੜਿਓਂ 1 ਵਿਅਕਤੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਆਈ. ਪਰਵਿੰਦਰ ਸਿੰਘ ਦੀ ਟੀਮ ਨੇ ਇਹ ਗ੍ਰਿਫ਼ਤਾਰੀ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ ਸਮਾਰਟ ਸਿਟੀ ਦੇ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਬਣ ਗਈ ਸੂਚੀ, ਵਿਜੀਲੈਂਸ ਲਵੇਗੀ ਐਕਸ਼ਨ
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਨੋਨਾ ਪੁੱਤਰ ਜੱਸਾ ਸਿੰਘ ਵਾਸੀ ਵਾਰਡ ਨੰਬਰ-4 ਦਾਰਾਪੁਰ ਟਾਂਡਾ ਦੇ ਰੂਪ ਵਿਚ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ਵਿਚੋਂ 9 ਗ੍ਰਾਮ ਹੈਰੋਇਨ ਬਰਾਮਦ ਕਰਨ ਉਪਰੰਤ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਨਸ਼ੇ ਸਬੰਧੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e