ਹੈਰੋਇਨ ਸਣੇ 1 ਵਿਅਕਤੀ ਗ੍ਰਿਫ਼ਤਾਰ
Wednesday, Nov 05, 2025 - 05:03 PM (IST)
ਟਾਂਡਾ ਉੜਮੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਦੀ ਟੀਮ ਨੇ ਸਹਿਬਾਜ਼ਪੁਰ ਨੇੜੇ ਇਕ ਵਿਅਕਤੀ ਨੂੰ 12 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਨੂੰ ਇਹ ਸਫ਼ਲਤਾ ਹਾਸਲ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਏਅਰਪੋਰਟ 'ਚ ਬਦਲਿਆ ਗਿਆ ਫਲਾਈਟਸ ਦਾ ਸਮਾਂ, ਜਾਣੋ ਨਵੀਂ Timing
ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਦੀ ਟੀਮ ਗਸ਼ਤ ਕਰ ਰਹੀ ਸੀ ਤਾਂ ਗੁਰਪ੍ਰੀਤ ਸਿੰਘ ਗੋਨੀ ਪੁੱਤਰ ਜਸਵਿੰਦਰ ਸਿੰਘ ਵਾਸੀ ਨੇੜੇ ਬਾਬਾ ਬੂਟਾ ਭਗਤ ਸਮਾਧ ਟਾਂਡਾ ਨੂੰ ਹੈਰੋਇਨ ਸਣੇ ਕਾਬੂ ਕਰਕੇ ਇਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਕਬੱਡੀ ਖਿਡਾਰੀ ਦਾ ਕਤਲ ਕਰਨ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗ ਨੇ ਲਈ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
