ਚੋਰੀਸ਼ੁਦਾ ਮੋਟਰਸਾਈਕਲ ਸਣੇ 1 ਵਿਅਕਤੀ ਗ੍ਰਿਫ਼ਤਾਰ
Wednesday, Feb 05, 2025 - 01:13 PM (IST)
![ਚੋਰੀਸ਼ੁਦਾ ਮੋਟਰਸਾਈਕਲ ਸਣੇ 1 ਵਿਅਕਤੀ ਗ੍ਰਿਫ਼ਤਾਰ](https://static.jagbani.com/multimedia/2025_1image_17_16_064074582arrested1.jpg)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)-ਟਾਂਡਾ ਪੁਲਸ ਨੇ ਇਕ ਵਿਅਕਤੀ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿੰਡ ਰੜਾ ਮੋੜ ਨੇੜਿਓਂ ਚੋਰੀਸ਼ੁਦਾ ਮੋਟਰਸਾਈਕਲ ਸਣੇ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਿੰਦਰਪਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਾੜੀ ਪੰਨਵਾ (ਸ੍ਰੀ ਹਰਗੋਬਿੰਦਪੁਰ) ਗੁਰਦਾਸਪੁਰ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਪਵੇਗਾ ਮੀਂਹ, ਸੰਘਣੀ ਧੁੰਦ ਲਈ ਮੌਸਮ ਦਾ Yellow Alert ਜਾਰੀ
ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਥਾਣੇਦਾਰ ਲੋਕ ਰਾਮ ਦੀ ਟੀਮ ਜਦੋਂ ਗਸ਼ਤ ਦੌਰਾਨ ਪਿੰਡ ਭੂਲਪੁਰ ਮੋੜ ਨੇੜੇ ਮੌਜੂਦ ਸੀ ਤਾਂ ਕਿਸੇ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਜੋ ਚੋਰੀਆਂ ਕਰਨ ਦਾ ਆਦੀ ਹੈ ਅਤੇ ਹੁਣ ਵੀ ਚੋਰੀਸ਼ੁਦਾ ਮੋਟਰਸਾਈਕਲ ਸਣੇ ਰੜਾ ਮੋੜ ਕੋਲ ਮੌਜੂਦ ਹੈ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਨੂੰ ਮੋਟਰਸਾਈਕਲ ਸਣੇ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਆਸ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮਾਂ ਬਣੀ ਹੈਵਾਨ, ਪਤੀ ਨਾਲ ਤਲਾਕ ਮਗਰੋਂ 7 ਸਾਲਾ ਬੱਚੀ ਨਾਲ ਮਾਂ ਨੇ ਜੋ ਕੀਤਾ ਸੁਣ ਪਸੀਜ ਜਾਵੇਗਾ ਦਿਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e