ਚੋਰੀਸ਼ੁਦਾ ਮੋਟਰਸਾਈਕਲਾਂ ਸਣੇ 1 ਵਿਅਕਤੀ ਗ੍ਰਿਫ਼ਤਾਰ

Wednesday, Jun 10, 2026 - 11:38 AM (IST)

ਚੋਰੀਸ਼ੁਦਾ ਮੋਟਰਸਾਈਕਲਾਂ ਸਣੇ 1 ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)-ਟਾਂਡਾ ਪੁਲਸ ਦੀ ਟੀਮ ਨੇ ਚੋਰੀਸ਼ੁਦਾ 4 ਮੋਟਰਸਾਈਕਲਾਂ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਗੁਰਿੰਦਰ ਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਜਸਵੀਰ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ ਤੱਕ...

ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਟੀਮ ਚੈੱਕਿੰਗ ਦੌਰਾਨ ਹਰਸੀਪਿੰਡ ਮੌਜੂਦ ਸੀ ਤਾਂ ਗੁਰਦੀਪ ਸਿੰਘ ਉਰਫ਼ ਸੋਨੂ ਪੁੱਤਰ ਰਾਮ ਮੂਰਤੀ ਵਾਸੀ ਚੱਤੋਵਾਲ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਣੇ ਕਾਬੂ ਕੀਤਾ ਗਿਆ। ਜਦੋਂ ਉਸ ਕੋਲੋਂ ਮੋਟਰਸਾਈਕਲ ਦੇ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ ਤਾਂ ਉਹ ਕੋਈ ਵੀ ਦਸਤਾਵੇਜ ਪੇਸ਼ ਨਹੀਂ ਕਰ ਸਕਿਆ। ਸ਼ੱਕ ਪੈਣ 'ਤੇ ਮੁੱਢਲੀ ਪੁੱਛਗਿੱਛ ਵਿਚ ਮੋਟਰਸਾਈਕਲ ਚੋਰੀ ਦਾ ਨਿਕਲਿਆ। ਇਸ ਦੌਰਾਨ ਪੁੱਛਗਿੱਛ ਦੌਰਾਨ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ 3 ਹੋਰ ਮੋਟਰਸਾਈਕਲ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਮਿਲਣ 'ਤੇ ਉਸ ਕੋਲੋਂ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕੱਠਿਆਂ ਗਈ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News