ਰੇਲਗੱਡੀ ਦੀ ਲਪੇਟ ਦੀ ਆਉਣ ਕਾਰਨ 1 ਵਿਅਕਤੀ ਦੀ ਮੌਤ

Tuesday, Nov 21, 2023 - 05:22 PM (IST)

ਰੇਲਗੱਡੀ ਦੀ ਲਪੇਟ ਦੀ ਆਉਣ ਕਾਰਨ 1 ਵਿਅਕਤੀ ਦੀ ਮੌਤ

ਟਾਂਡਾ ਉੜਮੁੜ (ਪੰਡਿਤ)- ਜਲੰਧਰ-ਪਠਾਨਕੋਟ ਰੇਲ ਮਾਰਗ ’ਤੇ ਪਿੰਡ ਖੱਖ ਨੇੜੇ ਅੱਜ ਦੁਪਹਿਰ ਮਾਲਵਾ ਐਕਸਪ੍ਰੈੱਸ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ । ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਲਗਭਗ 32 ਵਰ੍ਹਿਆਂ ਦੇ ਗੁਰਦਿਆਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਰਾਜਧਨ ਦੇ ਰੂਪ ਵਿਚ ਹੋਈ ਹੈ। ਇਹ ਵਿਅਕਤੀ ਕਿਨ੍ਹਾਂ ਹਾਲਾਤਾ ਵਿਚ ਰੇਲਗੱਡੀ ਦੀ ਲਪੇਟ ਵਿਚ ਆਇਆ, ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ।

ਇਹ ਵੀ ਪੜ੍ਹੋ- ਬਟਾਲਾ 'ਚ ਵਾਪਰੀ ਬੇਅਦਬੀ ਦੀ ਘਟਨਾ, ਨਾਬਾਲਿਗ ਮੁੰਡੇ 'ਤੇ ਲੱਗੇ ਇਲਜ਼ਾਮ, ਘਟਨਾ cctv ਕੈਮਰੇ 'ਚ ਕੈਦ

ਰੇਲਵੇ ਪੁਲਸ ਦੀ ਟੀਮ ਨੇ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਆਰੰਭ ਦਿੱਤੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਕੀ ਸਨ ।ਮੌਕੇ ’ਤੇ ਪਹੁੰਚੇ ਰੇਲਵੇ ਪੁਲਸ ਦੇ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ-  ਸ਼ਰੇਆਮ ਗੁੰਡਾਗਰਦੀ: ਨਾਬਾਲਗ ਭੈਣ ਨਾਲ ਛੇੜਖਾਨੀ ਦਾ ਵਿਰੋਧ ਕਰਨ ’ਤੇ ਤਿੰਨ ਭਰਾਵਾਂ 'ਤੇ ਕੀਤਾ ਹਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News