ਕਾਲੀ ਵੇਈਂ ਵਿਚ ਡੁੱਬਣ ਕਾਰਨ 1 ਵਿਅਕਤੀ ਦੀ ਹੋਈ ਮੌਤ
Sunday, Jul 23, 2023 - 11:06 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ ਉੜਮੁੜ ਦੇ ਪਿੰਡ ਆਲਮਪੁਰ ਵਾਸੀ 51 ਵਰ੍ਹਿਆਂ ਦੇ ਵਿਅਕਤੀ ਦੀ ਕਾਲੀ ਵੇਈਂ ਵਿਚ ਡੁੱਬਣ ਕਾਰਨ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਮੋਹਿੰਦਰਪਾਲ ਸਿੰਘ ਪੁੱਤਰ ਬਰਕਤ ਰਾਮ ਦੇ ਰੂਪ ਵਿਚ ਹੋਈ ਹੈ। ਹਾਦਸਾ ਬੀਤੀ ਦੇਰ ਸ਼ਾਮ ਉਸ ਸਮੇਂ ਵਾਪਰਿਆ ਜਦੋਂ ਮੋਹਿੰਦਰਪਾਲ ਆਪਣੇ ਹੋਰਨਾਂ ਸਾਥੀਆਂ ਨਾਲ ਉਫ਼ਾਨ 'ਤੇ ਆਈ ਕਾਲੀ ਵੇਈਂ ਦੇ ਪਾਣੀ ਦੇ ਪੱਧਰ ਨੂੰ ਵੇਖਣ ਗਿਆ ਸੀ।
ਜਦੋਂ ਉਹ ਕਾਲੀ ਵੇਈਂ ਵਿਚ ਵੜਿਆ ਤਾਂ ਪਾਣੀ ਦੇ ਤੇਜ਼ ਵਹਾਅ ਵਿਚ ਉਹ ਡੁੱਬ ਗਿਆ। ਉਸ ਦੇ ਸਾਥੀਆਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਉਸ ਨੂੰ ਬਚਾਅ ਨਹੀਂ ਸਕੇ। ਅੱਜ ਸਵੇਰੇ ਮੋਹਿੰਦਰਪਾਲ ਦੇ ਪਰਿਵਾਰ ਦੇ ਮੈਂਬਰਾਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਸ ਦੀ ਦੇਹ ਦੀ ਭਾਲ ਕੀਤੀ ਜਾ ਰਹੀ ਹੈ ਅਜੇ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ।
ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਮੇਲੇ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਸ਼ਿਆਰਪੁਰ ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ