ਸੜਕ ਹਾਦਸੇ 'ਚ 1 ਵਿਅਕਤੀ ਦੀ ਹੋਈ ਮੌਤ, ਵਾਲ-ਵਾਲ ਬਚੇ ਯੂਨੀਵਰਸਿਟੀ ਦੇ ਸਟੂਡੈਂਟ

Saturday, Aug 12, 2023 - 03:09 PM (IST)

ਸੜਕ ਹਾਦਸੇ 'ਚ 1 ਵਿਅਕਤੀ ਦੀ ਹੋਈ ਮੌਤ, ਵਾਲ-ਵਾਲ ਬਚੇ ਯੂਨੀਵਰਸਿਟੀ ਦੇ ਸਟੂਡੈਂਟ

ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਪਿੰਡ ਬੁੱਢੀਪਿੰਡ ਵਿਚ ਵਾਪਰੇ ਸੜਕ ਹਾਦਸੇ ਵਿਚ 1 ਵਿਅਕਤੀ ਦੀ ਮੌਤ ਹੋ ਗਈ। ਉਧਰ ਹਾਈਵੇਅ 'ਤੇ ਜੀ. ਆਰ. ਡੀ. ਸਕੂਲ ਨੇੜੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿਚ ਕਾਰ ਸਵਾਰ ਯੂਨੀਵਰਸਿਟੀ ਦੇ ਵਿਦਿਆਰਥੀ ਵਾਲ-ਵਾਲ ਬਚ ਗਏ। ਬੁੱਢੀਪਿੰਡ ਵਿਚ ਵਾਪਰੇ ਸੜਕ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਅਜੀਤ ਪਾਲ ਵਾਸੀ ਬੁੱਢੀਪਿੰਡ ਦੇ ਰੂਪ ਵਿਚ ਹੋਈ ਹੈ, ਜਿਸ ਦੇ ਸਬੰਧ ਵਿਚ ਟਾਂਡਾ ਪੁਲਸ ਨੇ ਮ੍ਰਿਤਿਕ ਵਿਅਕਤੀ ਦੇ ਪੁੱਤਰ ਜਤਿੰਦਰ ਕੁਮਾਰ ਦੇ ਬਿਆਨ ਦੇ ਆਧਾਰ 'ਤੇ ਉਸ ਦੇ ਪਿਤਾ ਵਿਚ ਟੱਕਰ ਮਾਰਨ ਵਾਲੇ ਮੋਟਰਸਾਈਕਲ ਸਵਾਰ ਸ਼ਰਨਜੀਤ ਸਿੰਘ ਪੁੱਤਰ ਰਾਮ ਪਾਲ ਵਾਸੀ ਲੋਧੀਚੱਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 

ਆਪਣੇ ਬਿਆਨ ਵਿਚ ਜਤਿੰਦਰ ਨੇ ਦੱਸਿਆ ਕਿ ਹਾਦਸਾ 10 ਅਗਸਤ ਦੀ ਸ਼ਾਮ ਉਸ ਵੇਲੇ ਵਾਪਰਿਆ ਜਦੋਂ ਉਹ ਆਪਣੇ ਪਿਤਾ ਨਾਲ ਪੀਰ ਦੀ ਜਗ੍ਹਾ 'ਤੇ ਚਿਰਾਗ ਕਰਨ ਜਾ ਰਿਹਾ ਸੀ। ਜਦੋਂ ਉਹ ਪਿੰਡ ਦੇ ਜੰਝ ਘਰ ਨੇੜੇ ਪਹੁੰਚੇ ਸਨ ਤਾਂ ਅੱਡਾ ਝਾਂਵਾ ਵੱਲੋਂ ਆਏ ਮੋਟਰਸਾਈਕਲ ਸਵਾਰ ਨੇ ਲਾਪਰਵਾਹੀ ਉਸ ਦੇ ਪਿਤਾ ਵਿਚ ਟੱਕਰ ਮਾਰ ਦਿੱਤੀ। ਗੰਭੀਰ ਹਾਲਤ ਵਿਚ ਅਜੀਤਪਾਲ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਜਸਵੀਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ-ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ, ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਇਸ ਆਗੂ ਦੀ ਗੋਲ਼ੀ ਲੱਗਣ ਨਾਲ ਮੌਤ

ਇਸੇ ਤਰਾਂ ਬੀਤੀ ਰਾਤ ਹਾਈਵੇਅ 'ਤੇ ਬੀਤੀ ਦੇਰ ਰਾਤ ਜੀ. ਆਰ. ਡੀ. ਸਕੂਲ ਨੇੜੇ ਇਕ ਕਾਰ ਕਿਸੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਕਾਰ ਬੁਰੀ ਤਰਾਂ ਨੁਕਸਾਨੀ ਗਈ। ਖ਼ੁਸ਼ਕਿਸਮਤੀ ਨਾਲ ਕਾਰ ਵਿਚ ਸਵਾਰ ਨਿੱਜੀ ਯੂਨੀਵਰਸਿਟੀ ਦੇ 4 ਵਿਦਿਆਰਥੀ ਅਤੇ ਇਕ ਚਾਲਕ ਬਾਲ ਬਾਲ ਬਚ ਗਏ, ਉਨ੍ਹਾਂ ਨੂੰ ਮਾਮੂਲੀ ਸੱਟਾ ਲੱਗੀਆਂ। ਹਾਦਸੇ ਦਾ ਸ਼ਿਕਾਰ ਹੋਏ ਇਹ ਵਿਦਿਆਰਥੀ ਫਗਵਾੜਾ ਤੋਂ ਧਰਮਸ਼ਾਲਾ ਜਾ ਰਹੇ ਸਨ। 

ਇਹ ਵੀ ਪੜ੍ਹੋ- ਜਲੰਧਰ ਦੇ 2 ਸਕੇ ਭਰਾਵਾਂ ਦੇ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਜਿਗਰੀ ਯਾਰ ਨੇ ਕਮਾਇਆ ਧ੍ਰੋਹ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News