ਸੜਕ ਹਾਦਸੇ ''ਚ 1 ਵਿਅਕਤੀ ਦੀ ਹੋਈ ਮੌਤ

Thursday, Aug 01, 2024 - 02:34 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਜਹੂਰਾ ਤਲਵੰਡੀ ਡੱਡੀਆਂ ਰੋਡ 'ਤੇ ਬੀਤੇ ਦਿਨ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਹਾਦਸਾ ਤੜਕੇ ਉਸ ਵੇਲੇ ਵਾਪਰਿਆ ਜਦੋਂ ਮਲਕੀਤ ਸਿੰਘ ਪੁੱਤਰ ਨਰੰਜਨ ਸਿੰਘ ਵਾਸੀ ਜਹੂਰਾ ਪੈਦਲ ਸੜਕ 'ਤੇ ਜਾ ਰਿਹਾ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਪੁਲਸ ਮ੍ਰਿਤਕ ਵਿਅਕਤੀ ਦੇ ਭਰਾ ਸੰਦੀਪ ਸਿੰਘ ਦੇ ਬਿਆਨ ਦੇ ਆਧਾਰ 'ਤੇ ਅਣਪਛਾਤੇ ਵਾਹਨ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਲਕੀਤ ਸਿੰਘ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਇਕ ਬੱਚੇ ਦਾ ਬਾਪ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News