ਝਪਟਮਾਰੀ ਕਰਨ ਵਾਲਾ 1 ਮੁਲਜ਼ਮ ਗ੍ਰਿਫ਼ਤਾਰ
Friday, Dec 06, 2024 - 06:51 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਘਰੋਂ ਦੁੱਧ ਲੈਣ ਜਾ ਰਹੀ ਬਜ਼ੁਰਗ ਔਰਤ ਦਾ ਪਰਸ ਖੋਹਣ ਵਾਲੇ 2 ਮੁਲਜ਼ਮਾਂ ’ਚੋਂ ਇਕ ਨੂੰ ਕਾਬੂ ਕੀਤਾ ਹੈ। ਲੁੱਟਖੋਹ ਦਾ ਸ਼ਿਕਾਰ ਹੋਈ ਕਮਲਜੀਤ ਕੌਰ ਪਤਨੀ ਵਿਕਰਮ ਸਿੰਘ ਵਾਸੀ ਵਾਰਡ ਨੰਬਰ 8, ਟਾਂਡਾ ਦੇ ਬਿਆਨਾਂ ਦੇ ਆਧਾਰ ’ਤੇ ਟਾਂਡਾ ਪੁਲਸ ਨੇ ਸੇਠੀ ਪੁੱਤਰ ਨਿਰਮਲ ਸਿੰਘ ਵਾਸੀ ਵਾਰਡ 12 ਅਤੇ ਲੱਬਾ ਪੁੱਤਰ ਨਾਨਕ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਸੇਠੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। ਇਨ੍ਹਾਂ ਮੁਲਜ਼ਮਾਂ ਨੇ ਉਕਤ ਔਰਤ ਤੋਂ ਪਰਸ ਖੋਹ ਲਿਆ ਸੀ, ਜਿਸ ’ਚ ਕਰੀਬ 200 ਰੁਪਏ ਅਤੇ ਜ਼ਰੂਰੀ ਦਸਤਾਵੇਜ਼ ਸਨ।
ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਚੰਗੀ ਖ਼ਬਰ, ਖ਼ਾਤਿਆਂ 'ਚ 1100 ਰੁਪਏ ਆਉਣ ਸਬੰਧੀ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8