ਥਾਣਾ ਸ਼ਾਹਕੋਟ ਦੀ ਪੁਲਸ ਵੱਲੋਂ 1 ਹਜ਼ਾਰ 80 ਲਿਟਰ ਲਾਹਣ, 6 ਡਰੰਮ ਤੇ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

03/29/2024 12:26:16 PM

ਸ਼ਾਹਕੋਟ (ਅਰਸ਼ਦੀਪ)- ਐੱਸ. ਐੱਚ. ਓ. ਸ਼ਾਹਕੋਟ ਇੰਸ. ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ, ਐੱਸ. ਐੱਚ. ਓ. ਲੋਹੀਆਂ ਇੰਸ. ਬਖਸ਼ੀਸ ਸਿੰਘ ਮੁੱਖ ਅਫ਼ਸਰ ਥਾਣਾ ਲੋਹੀਆਂ, ਏ. ਐੱਸ. ਆਈ. ਬੂਟਾ ਰਾਮ ਚੌਂਕੀ ਇੰਚਾਰਜ ਤਲਵੰਡੀ ਸੰਘੇੜਾ ਅਤੇ ਐਕਸਾਈਜ਼ ਵਿਭਾਗ ਦੇ ਸਾਂਝੇ ਆਪ੍ਰੇਸ਼ਨ ਤਹਿਤ ਪੁਲਸ ਨੇ ਸਤਲੁਜ ਦਰਿਆ ਬੰਨ੍ਹ ਨੇੜੇ ਸਰਚ ਦੌਰਾਨ 1 ਹਜ਼ਾਰ 80 ਲਿਟਰ ਲਾਹਣ, 6 ਡਰੰਮ, ਭੱਠੀ ਦਾ ਸਾਮਾਨ, 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਥਾਣਾ ਮੁਖੀ ਇੰਸ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ‘ਆਪ੍ਰੇਸ਼ਨ ਕਾਸੋ’ ਤਹਿਤ ਪੁਲਸ ਅਤੇ ਐਕਸਾਈਜ਼ ਵਿਭਾਗ ਦੇ ਸਾਝੇ ਆਪ੍ਰੇਸ਼ਨ ਤਹਿਤ ਪੁਲਸ ਪਾਰਟੀ ਵੱਲੋਂ ਪਿੰਡ ਰਾਮੇ ਵਿਖੇ ਸਰਚ ਦੌਰਾਨ ਸਤਲੁਜ ਦਰਿਆ ਦੇ ਕੰਢੇ ਤੋਂ 1 ਹਜ਼ਾਰ 80 ਲਿਟਰ ਲਾਹਣ, 6 ਡਰੰਮ, ਭੱਠੀ ਦਾ ਸਾਮਾਨ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਖ਼ੁਫ਼ੀਆ ਇਤਲਾਹ ਮੁਤਾਬਕ ਇਹ ਸਾਰਾ ਸਾਮਾਨ ਸ਼ਿੰਗਾਰਾ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਰਾਮੇ ਥਾਣਾ ਸ਼ਾਹਕੋਟ ਵੱਲੋਂ ਰੱਖਿਆ ਹੋਇਆ ਸੀ, ਜਿਸ ਖਿਲਾਫ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹੋਲੇ-ਮਹੱਲੇ ਦੌਰਾਨ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਗਿਆਨੀ ਸੁਲਤਾਨ ਸਿੰਘ ਨੇ ਲਿਆ ਸਖ਼ਤ ਨੋਟਿਸ

ਬਰਾਮਦ ਲਾਹਣ ਨੂੰ ਪੁਲਸ ਵੱਲੋਂ ਮੌਕੇ ’ਤੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਏ. ਐੱਸ. ਆਈ. ਸਲਿੰਦਰ ਸਿੰਘ ਥਾਣਾ ਸ਼ਾਹਕੋਟ ਵੱਲੋਂ ਸਮੇਤ ਪੁਲਸ ਪਾਰਟੀ ਪਿੰਡ ਸੈਦਪੁਰ ਝਿੜੀ ਵਿਖੇ ਵਿਜੈ ਕੁਮਾਰ ਪੁੱਤਰ ਮੱਖਣ ਸਿੰਘ ਦੇ ਘਰ ਰੇਡ ਕਰਕੇ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: MP ਸੁਸ਼ੀਲ ਰਿੰਕੂ ਤੇ MLA ਅੰਗੁਰਾਲ ਦੇ ਪਾਰਟੀ ਛੱਡਣ ਨਾਲ 'ਆਪ' ਦੀ ਹੋਂਦ ਡਗਮਗਾਈ, BJP ਨੂੰ ਕਈ ਸੀਟਾਂ ’ਤੇ ਮਿਲੇਗਾ ਲਾਭ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

shivani attri

This news is Content Editor shivani attri