ਹੈਰੋਇਨ ਸਣੇ 1 ਮਹਿਲਾ ਨੂੰ ਕੀਤਾ ਗ੍ਰਿਫਤਾਰ
Thursday, Jul 31, 2025 - 07:00 PM (IST)

ਨਵਾਂਸ਼ਹਿਰ (ਤ੍ਰਿਪਾਠੀ) —ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 4 ਗ੍ਰਾਮ ਹੈਰੋਇਨ ਸਣੇ 1 ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ.ਅਸ਼ੋਕ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਭਾਲ ਵਿਚ ਥਾਣਾ ਸਦਰ ਨਵਾਂਸ਼ਹਿਰ ਤੋਂ ਨਹਿਰ ਦੇ ਨਾਲ-ਨਾਲ ਪਿੰਡ ਕਰੀਹਾ ਵਲ ਜਾ ਰਹੀ ਸੀ ਕਿ ਰੇਲਵੇ ਕ੍ਰਾਸਿੰਗ ਕਰੀਹਾ ਨੇੜੇ ਸਾਹਮਣੇ ਸਾਈਡ ਤੋਂ ਆ ਰਹੀ ਇਕ ਮਹਿਲਾ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਈ ਅਤੇ ਹੱਥ ਵਿਚ ਫੜਿਆ ਮੌਮੀ ਲਿਫ਼ਾਫ਼ਾ ਸੜਕ ਕਿਨਾਰੇ ਘਾਹ ਫੂਸ ਵਿਚ ਸੁੱਟ ਕੇ ਤੇਜ਼ ਕਦਮਾਂ ਨਾਲ ਉੱਥੋਂ ਬਚ ਕੇ ਨਿਕਲਨ ਦਾ ਯਤਨ ਕਰਨ ਲੱਗੀ, ਜਿਸ ਨੂੰ ਮਹਿਲਾ ਪੁਲਸ ਮੁਲਾਜ਼ਮ ਦੀ ਸਹਾਇਤਾ ਨਾਲ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ’ਚੋ 4 ਗ੍ਰਾਮ ਹੈਰੋਈਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਮਹਿਲਾ ਦੀ ਪਛਾਣ ਸੀਮਾ ਰਾਣੀ ਪਤਨੀ ਮਨਦੀਪ ਕੁਮਾਰ ਵਾਸੀ ਪਿੰਡ ਲੰਗੜੋਆ ਦੇ ਤੌਰ ’ਤੇ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਲੰਧਰ ਸਿਵਲ ਹਸਪਤਾਲ ਦਾ ਦੌਰਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e