ਸੜਕ ਹਾਦਸਿਆਂ ਵਿਚ 1 ਔਰਤ ਦੀ ਮੌਤ, 5 ਜ਼ਖਮੀ

Tuesday, Nov 24, 2020 - 12:35 AM (IST)

ਸੜਕ ਹਾਦਸਿਆਂ ਵਿਚ 1 ਔਰਤ ਦੀ ਮੌਤ, 5 ਜ਼ਖਮੀ

ਟਾਂਡਾ ਉਡ਼ਮੁਡ਼, (ਪੰਡਿਤ, ਕੁਲਦੀਸ਼, ਮੋਮੀ)- ਇਲਾਕੇ ਵਿਚ ਹੋਏ ਵੱਖ-ਵੱਖ ਸਡ਼ਕ ਹਾਦਸਿਆਂ ਵਿਚ 1 ਔਰਤ ਦੀ ਮੌਤ ਹੋ ਗਈ, ਜਦਕਿ 5 ਲੋਕ ਜ਼ਖਮੀ ਹੋ ਗਏ। ਪਿੰਡ ਮਿਆਣੀ ਨਜ਼ਦੀਕ ਅੱਜ ਸਵੇਰੇ 6 ਵਜੇ ਟਰੈਕਟਰ-ਟਰਾਲੀ ਦੀ ਲਪੇਟ ਵਿਚ ਆਉਣ ਕਾਰਣ ਮਿਆਣੀ ਵਾਸੀ ਔਰਤ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗੁਰਦੁਆਰਾ ਪੁਲ ਪੁਖਤਾ ਸਾਹਿਬ ਤੋਂ ਰੋਜ਼ਾਨਾ ਦੀ ਤਰ੍ਹਾਂ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਜਾ ਰਹੀਆਂ ਔਰਤਾਂ ਵਿਚੋਂ ਰਜਿੰਦਰ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਵਾਰਡ-3 ਮਿਆਣੀ ਨੂੰ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਣ ਉਸਦੀ ਮੌਤ ਹੋ ਗਈ। ਟਾਂਡਾ ਪੁਲਸ ਨੇ ਮ੍ਰਿਤਕ ਔਰਤ ਦੇ ਪਤੀ ਦੇ ਬਿਆਨਾਂ ’ਤੇ ਅਣਪਛਾਤੇ ਟਰੈਕਟਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸੇ ਤਰ੍ਹਾਂ ਹਾਈਵੇ ’ਤੇ ਪਿੰਡ ਮੂਨਕਾਂ ਨਜ਼ਦੀਕ ਬੀਤੀ ਦੇਰ ਸ਼ਾਮ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਣ ਮੋਟਰਸਾਈਕਲ ਸਵਾਰ ਸਤਨਾਮ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਮੂਨਕ ਕਲਾਂ ਅਤੇ ਸੁਰਿੰਦਰ ਜੀਤ ਸਿੰਘ ਪੁੱਤਰ ਸ਼ੰਕਰ ਸਿੰਘ ਵਾਸੀ ਦਸਮੇਸ਼ ਨਗਰ, ਟਾਂਡਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਮੂਨਕ ਕਲਾਂ ਦੇ ਸੇਵਾਦਾਰ ਦਵਿੰਦਰ ਸਿੰਘ ਮੂਨਕ ਦੀ ਟੀਮ ਨੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ।

ਬੀਤੀ ਰਾਤ ਰੇਲਵੇ ਫਲਾਈਓਵਰ ਨਜ਼ਦੀਕ ਪਾਣੀ ਵਾਲੇ ਟੈਂਕਰ ਦੀ ਕਾਰ ਨਾਲ ਹੋਈ ਟੱਕਰ ਦੌਰਾਨ ਕਾਰ ਸਵਾਰ ਮਨਮੋਹਨ ਸੋਂਧੀ, ਉਸਦੀ ਪਤਨੀ ਲਵਲੀ ਸੋਂਧੀ ਅਤੇ ਉਨ੍ਹਾਂ ਦੇ ਦੋਹਤਰੇ ਆਰਵ ਵੈਦ ਦੇ ਸੱਟਾਂ ਲੱਗੀਆਂ ਹਨ।


author

Bharat Thapa

Content Editor

Related News