ਬੰਦੂਕ ਦੀ ਨੋਕ ’ਤੇ ਰੇਹੜੀ ਚਾਲਕ ਤੋਂ ਲੁੱਟੀ 10 ਹਜ਼ਾਰ ਦੀ ਨਕਦੀ
Sunday, Apr 05, 2026 - 05:48 PM (IST)
ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਥਾਣਾ ਸਦਰ ਕਪੂਰਥਲਾ ਅਧੀਨ ਆਉਂਦੇ ਪਿੰਡ ਬਰਿੰਦਪੁਰ ਨੇੜੇ ਅਣਪਛਾਤੇ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਇਕ ਰੇਹੜੀ ਚਾਲਕ ਤੋਂ 10 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਜਦੋਂ ਪੀੜਤ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਪੀੜਤ ’ਤੇ ਗੋਲ਼ੀ ਚਲਾ ਦਿੱਤੀ, ਜੋ ਉਸ ਦੀ ਲੱਤ 'ਤੇ ਲੱਗੀ। ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਮੁਤਾਬਕ ਰਜਿੰਦਰਪਾਲ ਵਾਸੀ ਜੱਗੂਸ਼ਾਹ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਹ ਰੇਲ ਕੋਚ ਫੈਕਟਰੀ ਨੇੜੇ ਦੁਕਾਨਦਾਰਾਂ ਨੂੰ ਰੇਹੜੀ ’ਤੇ ਖਾਣ ਪੀਣ ਦਾ ਸਾਮਾਨ ਸਪਲਾਈ ਕਰਦਾ ਹੈ। ਬੀਤੀ ਰਾਤ ਕਰੀਬ 1 ਵਜੇ ਉਹ ਰੋਜ਼ਾਨਾ ਦੀ ਤਰ੍ਹਾਂ ਕੰਮ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਪਿੰਡ ਬਰਿੰਦਪੁਰ ਨੇੜੇ ਪਿੱਛੇ ਤੋਂ ਆਏ 2 ਬਾਈਕ ਸਵਾਰਾਂ ਨੇ ਉਸ ਨੂੰ ਰੋਕਿਆ। ਮੁਲਜ਼ਮਾਂ ਨੇ ਬੰਦੂਕ ਦੀ ਨੋਕ 'ਤੇ ਉਸ ਕੋਲੋਂ 10 ਹਜਾਰ ਰੁਪਏ ਦੀ ਨਕਦੀ ਲੁੱਟ ਲਈ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ’ਤੇ ਗੋਲ਼ੀ ਚਲਾ ਦਿੱਤੀ, ਜੋ ਉਸ ਦੀ ਲੱਤ ਦੇ ਉਪਰਲੇ ਹਿੱਸੇ ’ਚ ਲੱਗੀ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨਾਂ ਲਈ ਇਹ ਰਸਤੇ ਰਹਿਣਗੇ ਬੰਦ! ਬਦਲਿਆ ਗਿਆ ਰੂਟ
ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਬ ਡਿਵੀਜ਼ਨ ਸ਼ੀਤਲ ਸਿੰਘ ਅਤੇ ਐੱਸ. ਐੱਚ. ਓ. ਸਦਰ ਰਣਜੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਦਾਖ਼ਲ ਕਰਵਾਇਆ। ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ, ਉਥੇ ਹੀ ਪੁਲਸ ਨੇ 2 ਖੋਲ ਵੀ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ ਚਾਹ ਦੋ ਦਿਨ ਰਹਿਣ ਮਗਰੋਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
