ਜ਼ਿਲ੍ਹਾ ਕੋਰਟ ਕੰਪਲੈਕਸ ’ਚ ਲੱਗੀ ਕੌਮੀ ਲੋਕ ਅਦਾਲਤ ''ਚ 10,420 ਕੇਸਾਂ ਦਾ ਮੌਕੇ ’ਤੇ ਹੋਇਆ ਨਿਪਟਾਰਾ

Sunday, Mar 15, 2026 - 01:18 PM (IST)

ਜ਼ਿਲ੍ਹਾ ਕੋਰਟ ਕੰਪਲੈਕਸ ’ਚ ਲੱਗੀ ਕੌਮੀ ਲੋਕ ਅਦਾਲਤ ''ਚ 10,420 ਕੇਸਾਂ ਦਾ ਮੌਕੇ ’ਤੇ ਹੋਇਆ ਨਿਪਟਾਰਾ

ਨਵਾਂਸ਼ਹਿਰ (ਤ੍ਰਿਪਾਠੀ)-ਨੈਸ਼ਨਲ ਲੀਗਲ ਸਰਵਿਸਜ਼ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ. ਏ. ਐੱਸ. ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪ੍ਰਿਆ ਸੂਦ ਦੀ ਅਗਵਾਈ ਅਤੇ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਮਿਸ ਪਰਵਿੰਦਰ ਕੌਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਅਤੇ ਸਬ-ਡਿਵੀਜ਼ਨ ਕੋਰਟ, ਤਹਿਸੀਲ ਬਲਾਚੌਰ ਵਿਖੇ ਬੀਤੇ ਦਿਨ ਕੌਮੀ ਲੋਕ ਅਦਾਲਤ ਲਗਾਈ ਗਈ।

ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ ਦਿਨਾਂ ਦੇ ਨਾਮ

ਇਸ ਮੌਕੇ ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਪ੍ਰਿਆ ਸੂਦ ਵੱਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜਾਇਜ਼ਾ ਲਿਆ। ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਲਗਾਏ ਗਏ 10 ਬੈਚਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ 11281 ਕੇਸਾਂ ਵਿਚੋਂ 10420 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ’ਤੇ ਨਿਪਟਾਰਾ ਕਰਦਿਆਂ 17 ਕਰੋੜ 8 ਲੱਖ 40 ਹਜ਼ਾਰ 516 ਰੁਪਏ ਦੇ ਐਵਾਰਡ ਸੁਣਾਏ ਗਏ। ਇਹ ਜਾਣਕਾਰੀ ਦਿੰਦੇ ਹੋਇਆ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਨੇ ਦੱਸਿਆ ਕਿ ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲਾ ਕੋਰਟ ਕੰਪਲੈਕਸ ਨਵਾਂਸ਼ਹਿਰ ਵਿਖੇ 9 ਬੈਂਚ ਅਤੇ ਕੋਰਟ, ਸਬ-ਡਵੀਜ਼ਨ, ਬਲਾਚੌਰ ਵਿਖੇ 1 ਬੈਂਚ ਲਗਾਏ ਗਏ।

ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਅਸ਼ੋਕ ਕਪੂਰ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਬਲਜਿੰਦਰ ਸਿੰਘ ਮਾਨ, ਵਧੀਕ ਜ਼ਿਲਾ ਅਤੇ ਸੈਸ਼ਨ ਜੱਜ-1 ਮਿਸ. ਅਪਰਾਜਿਤਾ ਜੋਸ਼ੀ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-II ਮਿਸ ਗਗਨਦੀਪ ਕੌਰ, ਸਿਵਲ ਜੱਜ (ਸੀਨੀਅਰ ਡਿਵੀਜ਼ਨ), ਮਿਸ ਪਰਵਿੰਦਰ ਕੌਰ, ਮਿਸ ਕੋਂਪਲ ਧੰਜਲ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਮਿਸ ਤੁਸ਼ਾਰ ਕੌਰ ਥਿੰਦ, ਸਿਵਲ ਜੱਜ (ਜੂਨੀਅਰ ਡਵੀਜ਼ਨ) ਐੱਸ. ਡੀ. ਜੇ. ਐੱਮ. ਬਲਾਚੌਰ ਮਿਸ. ਲਵਜਿੰਦਰ ਕੌਰ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸਿਮਰਨ ਚਲਾਨਾ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਤਰਨਦੀਪ ਕੌਰ ਜੀਆਂ ਦੀਆਂ ਅਦਾਲਤਾਂ ਵੱਲੋਂ ਇਸ ਕੌਮੀ ਲੋਕ ਅਦਾਲਤ ਵਿਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵੇ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ’ਤੇ ਐਡਵੋਕੇਟਜ਼, ਐੱਨ.ਜੀ.ਓ. ਮੈਂਬਰ ਸ਼ਾਮਲ ਸਨ।

ਇਹ ਵੀ ਪੜ੍ਹੋ: ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ ਕਾਰਤੂਸਾਂ ਸਣੇ 2 ਗ੍ਰਿਫ਼ਤਾਰ

ਇਸ ਮੌਕੇ ਜ਼ਿਲਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਕਸਦ ਦੋਵਾਂ ਧਿਰਾਂ ਦਾ ਆਪਸੀ ਸਮਝੌਤੇ ਅਤੇ ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ ਤੇ ਲੋਕਾਂ ਵਿਚ ਆਪਸੀ ਭਾਈਚਾਰੇ ਵਿਚ ਪਿਆਰ ਬਣਿਆ ਰਹੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਇਸ ਤਰਾਂ ਦੀਆਂ ਸਮੇਂ-ਸਮੇੀਂ ’ਤੇ ਲੱਗ ਰਹੀਆ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ।

ਇਹ ਵੀ ਪੜ੍ਹੋ:ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼ ਤੱਕ ਸਾਵਧਾਨ ਰਹਿਣ ਇਹ ਜ਼ਿਲ੍ਹੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News