ਕੈਨੇਡਾ ਭੇਜਣ ਦਾ ਝਾਂਸਾ ਦੇ ਠੱਗੇ 10 ਲੱਖ ਰੁਪਏ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

07/25/2022 1:04:57 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਪੰਜਾਬ 'ਚ ਆਏ ਦਿਨ ਵਿਦੇਸ਼ ਦਾ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਦੇ ਮਾਮਲੇ ਦੇਖਣ ਨੂੰ ਮਿਲਦੇ ਰਹਿੰਦੇ ਹਨ। ਅਜਿਹਾ ਹੀ ਮਾਮਲਾ ਟਾਂਡਾ ਉੜਮੁੜ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਪਤੀ-ਪਤਨੀ (ਦੰਪਤੀ) ਵੱਲੋਂ 10 ਲੱਖ ਰੁਪਏ ਦੀ ਠੱਗੀ ਕੀਤੀ ਗਈ ਹੈ। ਟਾਂਡਾ ਪੁਲਸ ਨੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ- ਜਲੰਧਰ: ਲਾਂਬੜਾ ਵਿਖੇ ਵਿਅਕਤੀ ਦਾ ਗਲਾ ਵੱਢ ਕੇ ਸੁੱਟੀ ਖ਼ੂਨ ਨਾਲ ਲਥਪਥ ਲਾਸ਼ ਬਰਾਮਦ, ਫ਼ੈਲੀ ਸਨਸਨੀ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਹਰਜਿੰਦਰ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਨੱਥੂਪੁਰ ਦੇ ਬਿਆਨਾਂ ਦੇ ਆਧਾਰ 'ਤੇ ਡੀ.ਐੱਸ.ਪੀ ਟਾਂਡਾ ਦੀ ਜਾਂਚ ਪੜਤਾਲ ਤੋਂ ਬਾਅਦ ਦਰਜ ਕੀਤਾ ਹੈ। ਉਨ੍ਹਾਂ ਹੋਰ ਦੱਸਿਆ ਕਿ ਪੁਲਸ ਕੋਲ ਦਰਜ ਕਰਵਾਏ ਗਏ ਬਿਆਨਾਂ ਵਿਚ ਰਜਿੰਦਰ ਸਿੰਘ ਨੇ ਦੱਸਿਆ ਕਿ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਗੁਰਨਾਮ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਉਸ ਦੀ ਪਤਨੀ ਬਖਸ਼ੀਸ਼ ਕੌਰ ਵਾਸੀ ਭਟਨੂਰਾ ਲੁਬਾਣਾ (ਭੋਗਪੁਰ) ਨੇ ਉਸ ਕੋਲੋਂ 10 ਲੱਖ ਰੁਪਏ ਲਏ ਸਨ। ਪੈਸੇ ਲੈਣ ਤੋਂ ਬਾਅਦ ਵੀ ਨਾ ਉਸ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ। ਟਾਂਡਾ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

Anuradha

This news is Content Editor Anuradha