ਜਲੰਧਰ ਜ਼ਿਲ੍ਹੇ ''ਚ 10 ਹੋਰ ਆਮ ਆਦਮੀ ਕਲੀਨਿਕ ਦੇਣਗੇ ਸੇਵਾਵਾਂ, DC ਨੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

12/11/2023 3:26:31 PM

ਜਲੰਧਰ (ਬਿਊਰੋ)- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਜ਼ਿਲ੍ਹੇ ਵਿੱਚ ਪੰਜਵੇਂ ਪੜਾਅ ਦੌਰਾਨ ਖੁੱਲ਼੍ਹਣ ਜਾ ਰਹੇ 10 ਹੋਰ ਆਮ ਆਦਮੀ ਕਲੀਨਿਕਾਂ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਰਹਿੰਦੇ ਕਾਰਜ ਨੂੰ 15 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਹ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਕੰਮ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਕਲੀਨਿਕਾਂ ਦੇ ਕੰਮ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਨੂੰ ਤੁਰੰਤ ਦੂਰ ਕਰਕੇ ਮਿੱਥੇ ਸਮੇਂ ’ਤੇ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸ਼ੁਰੂ ਕੀਤੀਆਂ ਜਾ ਸਕਣ।  
ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ 55 ਆਮ ਆਦਮੀ ਕਲੀਨਿਕ ਲੋਕਾਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਦੀ ਸਫ਼ਲਤਾਂ ਨੂੰ ਵੇਖਦੇ ਹੋਏ ਜ਼ਿਲ੍ਹੇ ਵਿੱਚ 10 ਹੋਰ ਆਮ ਆਦਮੀ ਕਲੀਨਿਕ ਹੋਰ ਖੋਲ੍ਹੇ ਜਾ ਰਹੇ ਹਨ।

ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ

ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਭੋਗਪੁਰ, ਕਾਕੜ ਕਲਾਂ, ਪਿੰਡ ਅਠੋਲਾ, ਢੰਡੋਰ, ਨਿੱਜਰਾਂ, ਮੱਲੀਆਂ, ਬੜਿੰਗ, ਸਿਟੀ ਪਾਰਕ ਨੂਰਮਹਿਲ, ਮੁਹੱਲਾ ਸ਼ੇਰਪੁਰ ਨੇੜੇ ਕਪੂਰਥਲਾ ਬਾਈਪਾਸ ਨਕੋਦਰ ਅਤੇ ਸਥਾਨਕ ਸਪੋਰਟਸ ਕਾਲਜ ਵਿਖੇ ਖੋਲ੍ਹੇ ਜਾ ਰਹੇ ਹਨ, ਜੋਕਿ ਇਨ੍ਹਾਂ ਇਲਾਕਿਆਂ ਦੀ ਆਬਾਦੀ ਦੀਆਂ ਸਿਹਤ ਸੇਵਾਵਾਂ ਸਬੰਧੀ ਲੋੜਾਂ ਨੂੰ ਪੂਰਾ ਕਰਨ ਵਿੱਚ ਸਹਾਇਕ ਸਾਬਤ ਹੋਣਗੇ। ਇਸ ਮੌਕੇ ਡੀ. ਐੱਮ. ਸੀ. ਡਾ. ਜਯੋਤੀ ਸ਼ਰਮਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਪਿਤਾ ਦੀ ਅੰਤਿਮ ਅਰਦਾਸ ’ਚ ਆਇਆ ਕੈਦੀ ਹੋਇਆ ਫਰਾਰ, ਪੁਲਸ ਨੂੰ ਪਈਆਂ ਭਾਜੜਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

shivani attri

This news is Content Editor shivani attri