ਨਸ਼ੇ ਦੀ ਸਮੱਗਲਿੰਗ ਦੇ ਮਾਮਲੇ ''ਚ ਦੋਸ਼ੀ ਨੂੰ 10 ਸਾਲ ਕੈਦ

Saturday, Aug 10, 2019 - 02:06 AM (IST)

ਨਸ਼ੇ ਦੀ ਸਮੱਗਲਿੰਗ ਦੇ ਮਾਮਲੇ ''ਚ ਦੋਸ਼ੀ ਨੂੰ 10 ਸਾਲ ਕੈਦ

ਜਲੰਧਰ (ਜਤਿੰਦਰ, ਭਾਰਦਵਾਜ)-ਐਡੀਸ਼ਨਲ ਸੈਸ਼ਨ ਜੱਜ ਸ਼ਤਿਨ ਗੋਇਲ ਦੀ ਅਦਾਲਤ ਵਲੋਂ ਕਰਮਜੀਤ ਸਿੰਘ ਵਾਸੀ ਇਸਮਾਈਲਪੁਰ ਨੂੰ ਨਸ਼ੇ ਵਾਲੇ ਪਾਊਡਰ ਦੀ ਸਮੱਗਲਿੰਗ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ, 1 ਲੱਖ ਰੁਪਏ ਜੁਰਮਾਨਾ, ਜੁਰਮਾਨਾ ਨਾ ਦੇਣ 'ਤੇ 1 ਸਾਲ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ। ਇਸ ਮਾਮਲੇ ਵਿਚ ਥਾਣਾ ਸਦਰ ਨਕੋਦਰ ਪੁਲਸ ਵਲੋਂ ਕਰਮਜੀਤ ਸਿੰਘ ਨੂੰ 260 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।


author

Karan Kumar

Content Editor

Related News