ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 11.50 ਲੱਖ ਦੀ ਮਾਰੀ ਠੱਗੀ, ਦੋ ਖ਼ਿਲਾਫ਼ ਮਾਮਲਾ ਦਰਜ

Monday, Jul 01, 2024 - 06:46 PM (IST)

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 11.50 ਲੱਖ ਦੀ ਮਾਰੀ ਠੱਗੀ, ਦੋ ਖ਼ਿਲਾਫ਼ ਮਾਮਲਾ ਦਰਜ

ਬੰਗਾ (ਰਾਕੇਸ਼ ਅਰੋੜਾ)- ਥਾਣਾ ਸਿਟੀ ਬੰਗਾ ਪੁਲਸ ਵੱਲੋਂ ਵਿਦੇਸ਼ ਭੇਜਣ ਦਾ ਝਾਂਸਾ ਦੇ 11.50 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਖ਼ਿਲਾਫ਼ ਧਾਰਾ 420 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਪੁਲਸ ਕਪਤਾਨ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਜੋਗਿੰਦਰ ਪਾਲ ਪੁੱਤਰ ਕਰਮਾ ਨਿਵਾਸੀ ਵਾਰਡ ਨੰਬਰ 12 ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਉਤਮ ਸਿੰਘ ਨਿਵਾਸੀ ਮੁੱਹਲਾ ਪ੍ਰਤਾਪ ਨਗਰ ਬੰਗਾ, ਸੁਰਜੀਤ ਰਾਮ ਪੁੱਤਰ ਰੱਖਾ ਰਾਮ ਨਿਵਾਸੀ ਭੋਰਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 11.50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।

ਮਿਲੀ ਸ਼ਿਕਾਇਤ ’ਤੇ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇਸ ਦੀ ਪੜਤਾਲ ਉੱਪ ਪੁਲਸ ਕਪਤਾਨ ਸਬ ਡਿਵੀਜ਼ਨ ਬੰਗਾ ਨੂੰ ਕਰਨ ਦੇ ਆਦੇਸ਼ ਜਾਰੀ ਕੀਤੇ। ਮਿਲੀ ਰਿਪੋਰਟ ’ਤੇ ਕਾਰਵਾਈ ਕਰਦੇ ਹੋਏ ਸੀਨੀਅਰ ਪੁਲਸ ਕਪਤਾਨ ਵੱਲੋਂ ਥਾਣਾ ਸਿਟੀ ਪੁਲਸ ਨੂੰ ਉਕਤ ਵਿਅਕਤੀ ਖ਼ਿਲਾਫ਼ ਮਾਰੀ ਠੱਗੀ ਤਹਿਤ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਜਿਸ ’ਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਵੱਲੋਂ ਅਮਰੀਕ ਸਿੰਘ ਪੁੱਤਰ ਉਤਮ ਸਿੰਘ ਨਿਵਾਸੀ ਮੁੱਹਲਾ ਪ੍ਰਤਾਪ ਨਗਰ ਬੰਗਾ, ਸੁਰਜੀਤ ਰਾਮ ਪੁੱਤਰ ਰੱਖਾ ਰਾਮ ਨਿਵਾਸੀ ਭੋਰਾ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਖ਼ਿਲਾਫ਼ 420 ਤਹਿਤ ਮਾਮਲਾ ਨੰਬਰ 42 ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਬਿਆਸ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਦੋ ਕਾਰਾਂ ਦੀ ਟੱਕਰ 'ਚ ਉੱਡੇ ਪਰਖੱਚੇ, ਇਕ ਦੀ ਦਰਦਨਾਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News