ਨਸ਼ਿਆਂ ਖ਼ਿਲਾਫ਼ ਸ਼ਿਕੰਜਾ ਕੱਸਿਆ, 11 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਮੋਟਰਸਾਈਕਲ ਜ਼ਬਤ
Saturday, Aug 16, 2025 - 05:38 PM (IST)

ਜਲੰਧਰ (ਕੁੰਦਨ, ਪੰਕਜ)- ਨਸ਼ਿਆਂ ਪ੍ਰਤੀ ਆਪਣੀ ਜ਼ੀਰੋ ਟੌਲਰੈਂਸ ਨੀਤੀ ਤਹਿਤ ਕਮਿਸ਼ਨਰੇਟ ਪੁਲਸ ਜਲੰਧਰ ਨੇ ਵੱਖ-ਵੱਖ ਥਾਣਿਆਂ 'ਚ ਸਖ਼ਤ ਕਾਰਵਾਈ ਕੀਤੀ। ਇਨ੍ਹਾਂ ਕਾਰਵਾਈਆਂ ਦੌਰਾਨ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੁੱਲ੍ਹ 76 ਗ੍ਰਾਮ ਹੈਰੋਇਨ ਅਤੇ 1 ਮੋਟਰਸਾਈਕਲ ਜ਼ਬਤ ਕੀਤਾ ਗਿਆ।
ਇਹ ਵੀ ਪੜ੍ਹੋ: ਪੰਚਾਇਤ ਦੇ ਸਖ਼ਤ ਫ਼ੈਸਲੇ! ਐਨਰਜੀ ਡਰਿੰਕਸ 'ਤੇ ਬੈਨ, ਪਿੰਡ ਦੇ ਮੁੰਡਾ-ਕੁੜੀ ਨਹੀਂ ਕਰਵਾ ਸਕਣਗੇ ਵਿਆਹ
ਵੇਰਵੇ ਸਾਂਝੇ ਕਰਦਿਆਂ ਹੋਇਆਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਆਈ. ਪੀ. ਐੱਸ. ਨੇ ਦੱਸਿਆ ਕਿ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਵਿੱਚ ਪਿੱਛਲੇ ਦੋ ਦਿਨਾਂ ਦੌਰਾਨ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਇਨ੍ਹਾਂ ਯਤਨਾਂ ਕਾਰਨ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ 8 ਮੁੱਕਦਮੇ ਦਰਜ ਕੀਤੇ ਗਏ ਹਨ।
ਗ੍ਰਿਫ਼ਤਾਰੀਆਂ ਦੌਰਾਨ ਹੋਈਆਂ ਬ੍ਰਾਮਦਗੀਆਂ ਵਿੱਚ 76 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸ਼ਾਮਲ ਹੈ। ਸੀ. ਪੀ. ਜਲੰਧਰ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਕਾਂਗਰਸ ਹਾਈਕਮਾਂਡ ਨੇ 29 ਆਬਜ਼ਰਵਰ ਕੀਤੇ ਨਿਯੁਕਤ, ਲਿਸਟ 'ਚ ਵੇਖੋ ਪੂਰੇ ਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e